HomePunjabਪੁਰਤਗਾਲ 'ਚ ਇੱਕ ਪੰਜਾਬੀ ਨੌਜਵਾਨ ਹੋਇਆ ਲਾਪਤਾ

ਪੁਰਤਗਾਲ ‘ਚ ਇੱਕ ਪੰਜਾਬੀ ਨੌਜਵਾਨ ਹੋਇਆ ਲਾਪਤਾ

ਹੁਸ਼ਿਆਰਪੁਰ: ਪੁਰਤਗਾਲ (Portugal) ਵਿੱਚ ਇੱਕ ਪੰਜਾਬੀ ਨੌਜਵਾਨ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਰਤਗਾਲ ਦੇ ਐਵੀਰੋ ਵਿੱਚ ਰਹਿਣ ਵਾਲਾ ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ (Gurpreet Singh) (30) ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ। ਲਾਪਤਾ ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਮੁਖਲਿਆਣਾ ਦਾ ਰਹਿਣ ਵਾਲਾ ਹੈ। ਉਸ ਦੇ ਲਾਪਤਾ ਹੋਣ ਦੀ ਖ਼ਬਰ ਸੁਣ ਕੇ ਪਰਿਵਾਰ ਬਹੁਤ ਦੁਖੀ ਹੈ।

ਪਰਿਵਾਰ ਮੁਤਾਬਕ ਗੁਰਪ੍ਰੀਤ ਸਿੰਘ ਕੰਮ ਤੋਂ ਬਾਅਦ ਘਰ ਆਇਆ ਸੀ ਅਤੇ ਸ਼ੱਕੀ ਹਾਲਾਤਾਂ ‘ਚ ਘਰੋਂ ਲਾਪਤਾ ਹੋ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਵੀ ਕੁਝ ਪੰਜਾਬੀ ਮੁੰਡਿਆਂ ਨਾਲ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਉਥੋਂ ਦੇ ਸਥਾਨਕ ਪੁਲਿਸ ਪ੍ਰਸ਼ਾਸਨ ਦੀ ਢਿੱਲਮੱਠ ਕਾਰਨ ਪਿੰਡ ਅਤੇ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਰਤ ਸਰਕਾਰ ਤੋਂ ਇਸ ਮਾਮਲੇ ਵਿੱਚ ਜਲਦੀ ਤੋਂ ਜਲਦੀ ਮਦਦ ਕਰਨ ਦੀ ਮੰਗ ਕੀਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments