HomePunjabਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦੁਰਘਟਨਾ ਦੌਰਾਨ ਹੋਈ ਮੌਤ

ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦੁਰਘਟਨਾ ਦੌਰਾਨ ਹੋਈ ਮੌਤ

ਟਾਂਡਾ ਉੜਮੁੜ : ਵਿਦੇਸ਼ਾਂ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ (America) ਤੋਂ ਸਾਹਮਣੇ ਆਇਆ ਹੈ, ਜਿੱਥੇ ਟਾਂਡਾ (Tanda) ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਸੁਰਜੀਤ ਸਿੰਘ (Surjit Singh) ਵਜੋਂ ਹੋਈ ਹੈ। ਉਕਤ ਨੌਜਵਾਨ ਟਾਂਡਾ ਦੇ ਬੇਟ ਇਲਾਕੇ ਨਾਲ ਸਬੰਧਤ ਪਿੰਡ ਟਾਹਲੀ (Village Tahli) ਦਾ ਵਸਨੀਕ ਸੀ।

ਇਹ ਹਾਦਸਾ ਕੱਲ੍ਹ ਨਿਊਜਰਸੀ (NewJersey) ਵਿੱਚ ਉਸ ਸਮੇਂ ਵਾਪਰਿਆ ਜਦੋਂ ਸੁਰਜੀਤ ਸਿੰਘ ਸਾਈਕਲ ’ਤੇ ਕੰਮ ’ਤੇ ਜਾ ਰਿਹਾ ਸੀ। ਇਸ ਦੌਰਾਨ ਕਿਸੇ ਵਾਹਨ ਦੀ ਲਪੇਟ ‘ਚ ਆਉਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਤ ਦੀ ਖਬਰ ਮਿਲਦਿਆਂ ਹੀ ਘਰ ‘ਚ ਸੋਗ ਦੀ ਲਹਿਰ ਦੌੜ ਗਈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments