HomePunjabਲੇਹ 'ਚ ਸ਼ਹੀਦ ਹੋਏ ਜਵਾਨਾਂ 'ਚ ਪੰਜਾਬ ਦਾ ਇੱਕ ਜਵਾਨ ਵੀ ਸ਼ਾਮਲ

ਲੇਹ ‘ਚ ਸ਼ਹੀਦ ਹੋਏ ਜਵਾਨਾਂ ‘ਚ ਪੰਜਾਬ ਦਾ ਇੱਕ ਜਵਾਨ ਵੀ ਸ਼ਾਮਲ

ਕੋਟਕਪੂਰਾ: ਲੱਦਾਖ ਦੇ ਲੇਹ ਜ਼ਿਲ੍ਹੇ ਵਿੱਚ ਭਾਰਤੀ ਫੌਜ ਦੀ ਗੱਡੀ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮਰਨ ਵਾਲੇ 9 ਫੌਜੀ ਜਵਾਨਾਂ ਵਿੱਚੋਂ ਇੱਕ ਫੌਜੀ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਰਸਾੜੀ ਦਾ ਸੀ.ਓ. ਰਮੇਸ਼ ਲਾਲ (41) ਪੁੱਤਰ ਸਵ. ਪ੍ਰੇਮ ਸਿੰਘ ਵੀ ਸ਼ਾਮਲ ਹੈ। ਲੇਹ ਜ਼ਿਲ੍ਹੇ ‘ਚ ਵਾਪਰੀ ਇਸ ਦਰਦਨਾਕ ਘਟਨਾ ਕਾਰਨ ਪਿੰਡ ਸਿਰਸਾੜੀ ਦੇ ਜਵਾਨ ਦੇ ਸ਼ਹੀਦ ਹੋਣ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਜਵਾਨ ਦੇ ਘਰ ‘ਚ ਸੋਗ ਦੀ ਲਹਿਰ ਦੌੜ ਗਈ ਹੈ, ਜਦਕਿ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਮੇਸ਼ ਲਾਲ 24 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ।

ਜ਼ਿਕਰਯੋਗ ਹੈ ਕਿ ਇਹ ਘਟਨਾ ਸ਼ਨੀਵਾਰ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਜਾਰੀ ਹੈ। 5 ਵਾਹਨਾਂ ਦੇ ਕਾਫਲੇ ‘ਚ ਸ਼ਾਮਲ ਬਦਕਿਸਮਤ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਹਾਦਸਾ ਲੇਹ ਤੋਂ ਕਰੀਬ 150 ਕਿਲੋਮੀਟਰ ਦੂਰ ਕਿਯਾਰੀ ‘ਚ ਵਾਪਰਿਆ। ਇਹ ਸਥਾਨ ਨਿਓਮਾ ਦੇ ਨੇੜੇ ਹੈ ਜੋ ਚੀਨ ਦੀ ਸਰਹੱਦ ਦੇ ਨੇੜੇ ਹੈ। ਇਹ ਹਾਦਸਾ ਸ਼ਾਮ 4 ਤੋਂ 5 ਵਜੇ ਦਰਮਿਆਨ ਵਾਪਰਿਆ। ਜਾਣਕਾਰੀ ਮੁਤਾਬਕ ਕਾਰ ਸਿੰਧੂ ਨਦੀ ਦੀ ਖਾਈ ‘ਚ ਡਿੱਗ ਗਈ। ਲੇਹ ਤੋਂ ਕਿਯਾਰੀ ਤੱਕ ਸੜਕ ਸਿੰਧੂ ਨਦੀ ਦੇ ਕੰਢੇ ਨਾਲ ਚੱਲਦੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments