HomePunjabਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਸ਼ਹੀਦ ਹੋਇਆ ਪੰਜਾਬ ਦਾ ਜਵਾਨ

ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਸ਼ਹੀਦ ਹੋਇਆ ਪੰਜਾਬ ਦਾ ਜਵਾਨ

ਗੁਰਦਾਸਪੁਰ: ਬਟਾਲਾ (Batala) ਨੇੜਲੇ ਪਿੰਡ ਮਸਾਣੀਆਂ ਦੇ ਇੱਕ ਪਰਿਵਾਰ ਜੋ 3 ਪੀੜ੍ਹੀਆਂ ਤੋਂ ਦੇਸ਼ ਦੀ ਸੇਵਾ ਕਰ ਰਹੇ ਦੇ ਪੁੱਤਰ ਦੀ ਹੈਦਰਾਬਾਦ (Hyderabad) ਵਿੱਚ ਡਿਊਟੀ ਦੌਰਾਨ ਹਾਦਸੇ ਵਿੱਚ ਮੌਤ ਹੋ ਗਈ। ਫੌਜ ਦੇ ਜਵਾਨ ਰਜਿੰਦਰ ਸਿੰਘ (Army jawan Rajinder Singh) ਦੀ ਸ਼ਹਾਦਤ ਦੀ ਖਬਰ ਜਦੋਂ ਪਰਿਵਾਰ ਨੂੰ ਮਿਲੀ ਤਾਂ ਇੰਝ ਜਾਪਿਆ ਜਿਵੇਂ ਪਰਿਵਾਰ ‘ਤੇ ਦੁੱਖ ਦਾ ਪਹਾੜ ਡਿੱਗ ਪਿਆ। ਸਿਪਾਹੀ ਰਾਜਿੰਦਰ ਸਿੰਘ ਆਪਣੇ ਪਿੱਛੇ ਮਾਤਾ, ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਜਦੋਂ ਰਜਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਤਾਂ ਪਰਿਵਾਰ ਵਿੱਚ ਸੋਗ ਦੀ ਲਹਿਰ ਸੀ ਅਤੇ ਪਿੰਡ ਵਾਸੀ ਅਤੇ ਇਲਾਕਾ ਨਿਵਾਸੀ ਵੀ ਰੋ ਰਹੇ ਸਨ। ਅੰਤਿਮ ਸਸਕਾਰ ਮੌਕੇ ਪੂਰੇ ਇਲਾਕੇ ਦੇ ਲੋਕ ਇਕੱਠੇ ਹੋਏ ਅਤੇ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਤਿਰੰਗੇ ਵਿੱਚ ਲਪੇਟੀ ਹੋਈ ਸ਼ਹੀਦ ਰਜਿੰਦਰ ਸਿੰਘ ਦੀ ਮ੍ਰਿਤਕ ਦੇਹ ਜਿਉਂ ਹੀ ਪਿੰਡ ਪੁੱਜੀ ਤਾਂ ਹਰ ਪਿੰਡ ਵਾਸੀ ਦੀਆਂ ਅੱਖਾਂ ਨਮ ਹੋ ਗਈਆਂ। ਪਰਿਵਾਰ ਵਿੱਚ ਧੀ, ਪੁੱਤਰ, ਪਤਨੀ, ਮਾਂ ਅਤੇ ਰਿਸ਼ਤੇਦਾਰਾਂ ਦਾ ਬੁਰਾ ਹਾਲ ਹੈ ਅਤੇ ਸਿਪਾਹੀ ਰਜਿੰਦਰ ਸਿੰਘ ਦੇ ਭਰਾ ਅਤੇ ਪਤਨੀ ਨੇ ਦੱਸਿਆ ਕਿ ਪਿਛਲੇ 2 ਮਹੀਨੇ ਪਹਿਲਾਂ ਛੁੱਟੀਆਂ ਕੱਟ ਕੇ ਵਾਪਸ ਹੈਦਰਾਬਾਦ ਸਥਿਤ ਆਪਣੀ ਯੂਨਿਟ ਵਿੱਚ ਚਲੇ ਗਏ ਸਨ ਅਤੇ ਕੁੱਝ ਦਿਨ ਆਪਣੇ ਪਰਿਵਾਰ ਨਾਲ ਬਿਤਾਏ ਸਨ। ਕੁਝ ਦਿਨ ਪਹਿਲਾਂ ਫ਼ੋਨ ਆਇਆ ਸੀ ਪਰ ਕੱਲ੍ਹ ਸਵੇਰੇ ਉਸ ਨੂੰ ਯੂਨਿਟ ਤੋਂ ਫ਼ੋਨ ਆਇਆ ਕਿ ਰਜਿੰਦਰ ਸਿੰਘ ਹਾਦਸੇ ਵਿੱਚ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ ਹੈ ਅਤੇ ਕੁਝ ਸਮੇਂ ਬਾਅਦ ਫ਼ੋਨ ਆਇਆ ਕਿ ਉਸ ਦੀ ਮੌਤ ਹੋ ਗਈ ਹੈ।

ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਰਾਜਿੰਦਰ ਮਿਲਣਸਾਰ ਅਤੇ ਹੱਸਮੁੱਖ ਸੁਭਾਅ ਦਾ ਸੀ ਅਤੇ ਹਰ ਕਿਸੇ ਦੀ ਮਦਦ ਕਰਦਾ ਸੀ। ਪਰਿਵਾਰ ਦੀ ਤੀਜੀ ਪੀੜ੍ਹੀ ਫੌਜ ਵਿੱਚ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਜਿੰਦਰ ਸਿੰਘ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੋਏ, ਇਹ ਵੀ ਮਾਣ ਵਾਲੀ ਗੱਲ ਹੈ, ਪਰ ਉਨ੍ਹਾਂ ਦੀ ਮੌਤ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments