Home ਪੰਜਾਬ ਫਗਵਾੜਾ ਨੈਸ਼ਨਲ ਹਾਈਵੇ 1 ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ...

ਫਗਵਾੜਾ ਨੈਸ਼ਨਲ ਹਾਈਵੇ 1 ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਲੋਕ ਜ਼ਖ਼ਮੀ

0

ਫਗਵਾੜਾ : ਫਗਵਾੜਾ ‘ਚ ਨੈਸ਼ਨਲ ਹਾਈਵੇ ਨੰਬਰ ਇੱਕ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਵਿਚਾਲੇ ਸੜਕ ‘ਤੇ ਖੜ੍ਹੇ ਟਰੱਕ ਨਾਲ ਤੇਜ਼ ਰਫਤਾਰ ‘ਚ ਆ ਰਹੀ ਕਾਰ ਦੀ ਟੱਕਰ ਹੋ ਗਈ। ਘਟੇ ਸੜਕ ਹਾਦਸੇ ‘ਚ ਕਾਰ ਸਵਾਰ 4 ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਗੰਭੀਰ ਹਾਲਤ ‘ਚ ਸਥਾਨਕ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਕਾਰ ਸਵਾਰ ਨਵੀਂ ਦਿੱਲੀ ਹਵਾਈ ਅੱਡੇ ਤੋਂ ਮੁਕੇਰੀਆਂ ਜਾ ਰਹੇ ਸਨ ਕਿ ਵਿੱਚ ਰਸਤੇ ਫਗਵਾੜਾ ਵਿੱਚ ਨੈਸ਼ਨਲ ਹਾਈਵੇਅ 1 ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਪਛਾਣ ਕੀਰਤਨ ਸਿੰਘ, ਹਰਜੀਤ ਕੌਰ, ਅਮਰਜੀਤ ਸਿੰਘ ਅਤੇ ਇੱਕ ਹੋਰ ਵਿਅਕਤੀ ਵਜੋਂ ਹੋਈ ਹੈ, ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਸਰਕਾਰੀ ਡਾਕਟਰਾਂ ਦੁਆਰਾ ਇਲਾਜ ਕੀਤਾ ਜਾ ਰਿਹਾ ਹੈ।

ਹਾਦਸੇ ਤੋਂ ਬਾਅਦ, ਨੈਸ਼ਨਲ ਹਾਈਵੇਅ 1 ‘ਤੇ ਕੁਝ ਸਮੇਂ ਲਈ ਆਵਾਜਾਈ ਵਿੱਚ ਵਿਘਨ ਪਿਆ, ਪਰ ਬਾਅਦ ਵਿੱਚ ਫਗਵਾੜਾ ਟ੍ਰੈਫਿਕ ਪੁਲਿਸ ਦੀ ਸਹਾਇਤਾ ਨਾਲ ਇਸਨੂੰ ਬਹਾਲ ਕਰ ਦਿੱਤਾ ਗਿਆ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version