Homeਯੂਪੀ ਖ਼ਬਰਾਂਬਿਹਾਰ ਦੇ ਮੁਜ਼ੱਫਰਪੁਰ ’ਚ ਤੇਜ਼ ਰਫ਼ਤਾਰ ਜੀਪ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ...

ਬਿਹਾਰ ਦੇ ਮੁਜ਼ੱਫਰਪੁਰ ’ਚ ਤੇਜ਼ ਰਫ਼ਤਾਰ ਜੀਪ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਮਾਰੀ ਜ਼ੋਰਦਾਰ ਟੱਕਰ, 1 ਪੁਲਿਸ ਮੁਲਾਜ਼ਮ ਦੀ ਹੋਈ ਮੌਤ

ਬਿਹਾਰ : ਬਿਹਾਰ ਦੇ ਮੁਜ਼ੱਫਰਪੁਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਜੀਪ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਸਬ-ਇੰਸਪੈਕਟਰ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।

ਜੀਪ ਦੀ ਰਫ਼ਤਾਰ ਇਨ੍ਹੀ ਤੇਜ਼ ਸੀ ਕਿ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰਨ ਤੋਂ ਬਾਅਦ ਇਹ ਇੱਕ ਫੂਡ ਸਟਾਲ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੁਕਾਨ ਦਾ ਮਾਲਕ ਵੀ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਡਰਾਈਵਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਗੱਡੀ ਜ਼ਬਤ ਕਰ ਲਈ ਗਈ ਹੈ।

ਇਹ ਹਾਦਸਾ ਮੁਜ਼ੱਫਰਪੁਰ ਦੇ ਮੋਤੀਪੁਰ ਵਿੱਚ ਵਾਪਰਿਆ ਦੱਸਿਆ ਜਾ ਰਿਹਾ ਹੈ। ਮੋਤੀਪੁਰ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਬਿਹਾਰ ਸਪੈਸ਼ਲ ਆਰਮਡ ਪੁਲਿਸ ਦੇ ਕਾਂਸਟੇਬਲ ਭਾਰਗਵ ਭੂਸ਼ਣ ਅਤੇ ਇੱਕ ਸਬ-ਇੰਸਪੈਕਟਰ ਬੀਤੇ ਸ਼ਾਮ ਨੂੰ ਸਥਾਨਕ ਬਾਜ਼ਾਰ ਜਾ ਰਹੇ ਸਨ ਜਦੋਂ ਇੱਕ ਤੇਜ਼ ਰਫ਼ਤਾਰ ਜੀਪ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਭਾਰਗਵ ਭੂਸ਼ਣ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਸਬ-ਇੰਸਪੈਕਟਰ ਗੰਭੀਰ ਜ਼ਖਮੀ ਹੋ ਗਿਆ।

ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰਨ ਤੋਂ ਬਾਅਦ ਵੀ ਜੀਪ ਨਹੀਂ ਰੁਕੀ ਅਤੇ ਸਿੱਧੇ ਸੜਕ ਕਿਨਾਰੇ ਬਣੇ ਫੂਡ ਸਟਾਲ ਨਾਲ ਟਕਰਾ ਗਈ। ਘਟਨਾ ਦੌਰਾਨ ਦੁਕਾਨ ਮਾਲਕ ਵੀ ਜ਼ਖਮੀ ਹੋ ਗਿਆ। ਦੁਕਾਨ ਨਾਲ ਟਕਰਾਉਣ ਤੋਂ ਬਾਅਦ ਜੀਪ ਸੜਕ ਕਿਨਾਰੇ ਬਣਏ ਖੱਡੇ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਜੀਪ ਪੂਰੀ ਤਰ੍ਹਾਂ ਤਬਾਹ ਹੋ ਗਈ।

ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਦੋਵਾਂ ਜ਼ਖਮੀਆਂ ਨੂੰ ਮੋਤੀਪੁਰ ਪ੍ਰਾਇਮਰੀ ਹੈਲਥ ਸੈਂਟਰ ਲਿਜਾਇਆ ਗਿਆ। ਪਰ ਦੋਵਾਂ ਦੀ ਹਾਲਤ ਗੰਭੀਰ ਸੀ, ਜਿਸ ਕਾਰਨ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਅਤੇ ਹਸਪਤਾਲ (SKMCH) ਭੇਜਿਆ ਗਿਆ।

ਮੁਜ਼ੱਫਰਪੁਰ ਦੀ ਡੀਐਸਪੀ ਸੁਚਿੱਤਰਾ ਕੁਮਾਰੀ ਨੇ ਕਿਹਾ ਕਿ ਪੁਲਿਸ ਨੇ ਜੀਪ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜੀਪ ਨੂੰ ਜ਼ਬਤ ਕਰ ਲਿਆ ਹੈ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments