HomePunjabਹੋਸਟਲ 'ਚ ਰਹਿੰਦੇ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਹੋਸਟਲ ‘ਚ ਰਹਿੰਦੇ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਹੁਸ਼ਿਆਰਪੁਰ : ਊਨਾ ਰੋਡ ‘ਤੇ ਸਥਿਤ ਕਾਲਜ ‘ਚ ਪੜ੍ਹਾਈ ਕਰ ਰਹੇ ਇਕ ਵਿਦਿਆਰਥੀ ਵੱਲੋਂ ਹੋਸਟਲ ਦੇ ਕਮਰੇ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਹੋਸਟਲ ਦੇ ਸਕਿਓਰਿਟੀ ਗਾਰਡ ਨੇ ਦੱਸਿਆ ਕਿ ਦੁਪਹਿਰ ਸਮੇਂ ਇਕ ਵਿਦਿਆਰਥੀ ਨੇ ਆ ਕੇ ਦੱਸਿਆ ਕਿ ਆਦਿਤਿਆ ਨਾਂ ਦਾ ਵਿਦਿਆਰਥੀ ਆਪਣਾ ਕਮਰਾ ਨਹੀਂ ਖੋਲ੍ਹ ਰਿਹਾ, ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਅਦਿੱਤਿਆ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ।

ਸੁਰੱਖਿਆ ਗਾਰਡ ਨੇ ਦੱਸਿਆ ਕਿ ਇਸ ਸਬੰਧੀ ਤੁਰੰਤ ਥਾਣਾ ਸਦਰ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ ‘ਤੇ ਪਹੁੰਚ ਕੇ ਸਦਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਮ੍ਰਿਤਕ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਗਿਆ ਹੈ ਅਤੇ ਚੰਡੀਗੜ੍ਹ ਰਹਿੰਦੇ ਉਸ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments