HomePunjabਪੰਜਾਬ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਚੁੱਕਿਆ ਇਹ ਖੌਫਨਾਕ ਕਦਮ

ਪੰਜਾਬ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਚੁੱਕਿਆ ਇਹ ਖੌਫਨਾਕ ਕਦਮ

ਚੰਡੀਗੜ੍ਹ: ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੋਸਟਲ (Hostel) ‘ਚ ਇਕ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੰਜਾਬ ਯੂਨੀਵਰਸਿਟੀ (Punjab University) ਦੇ ਇੱਕ ਵਿਦਿਆਰਥੀ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੋਸਟਲ ਨੰ. 2 ‘ਚ ਵਿਦਿਆਰਥੀ ਪ੍ਰਦੀਪ ਕੁਮਾਰ ਨੇ ਫਾਹਾ ਲੈ ਲਿਆ ਹੈ। ਉਸ ਦੇ ਆਸ-ਪਾਸ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਵਿਦਿਆਰਥੀ ਮਹਿੰਦਰਗੜ੍ਹ ਹਰਿਆਣਾ ਦਾ ਰਹਿਣ ਵਾਲਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਨੇ ਕਈ ਵਾਰ Entrance ਪ੍ਰੀਖਿਆ ਦਿੱਤੀ ਸੀ ਜਿਸ ਵਿੱਚ ਉਹ ਸਫ਼ਲ ਨਹੀਂ ਹੋਇਆ ਸੀ। ਇਸ ਕਾਰਨ ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਪ੍ਰਦੀਪ ਨੇ ਆਪਣੇ ਪਰਿਵਾਰ ਨਾਲ ਗੱਲ ਕੀਤੀ ਸੀ ਅਤੇ ਦੱਸਿਆ ਸੀ ਕਿ ਉਹ ਦਾਖਲਾ ਪ੍ਰੀਖਿਆ ‘ਚ ਕਾਮਯਾਬ ਨਹੀਂ ਹੋ ਸਕਿਆ। ਇਸ ਕਾਰਨ ਉਹ ਕੋਈ ਗਲਤ ਕਦਮ ਚੁੱਕ ਸਕਦਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments