ਗੁਰਦਾਸਪੁਰ: ਬੀਤੀ ਰਾਤ ਗੁਰਦਾਸਪੁਰ-ਮੁਕੇਰੀਆਂ ਰੋਡ (Gurdaspur-Mukerian road) ’ਤੇ ਵਾਪਰੇ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇੱਕ ਟਰਾਲੀ ਗੁਰਦਾਸਪੁਰ ਤੋਂ ਮੁਕੇਰੀਆਂ ਵੱਲ ਜਾ ਰਹੀ ਸੀ। ਜਿਵੇਂ ਹੀ ਉਹ ਪਿੰਡ ਚਾਵਾ ਨੇੜੇ ਪੁੱਜਾ ਤਾਂ ਤੇਜ਼ ਰਫ਼ਤਾਰ ਕਾਰਨ ਚਾਲਕ ਆਪਣਾ ਕੰਟਰੋਲ ਗੁਆ ਬੈਠਾ ਅਤੇ ਸੜਕ ਉੱਤੇ ਖੜੀ ਰੇਹੜੀਆਂ ਨੂੰ ਕੁਚਲਦੇ ਇੱਕ ਦੁਕਾਨ ਵਿੱਚ ਜਾ ਵੱਜਿਆ। ਇਸ ਦੌਰਾਨ ਦੋ ਰੇਹੜੀ ਵਾਲਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਡੀ. ਐੱਮ. ਗੁਰਦਾਸਪੁਰ ਅਮਨਦੀਪ ਕੌਰ, ‘ਆਪ’ ਦੇ ਹਲਕਾ ਦੀਨਾਨਗਰ ਇੰਚਾਰਜ ਸ਼ਮਸ਼ੇਰ ਸਿੰਘ ਤੇ ਥਾਣਾ ਮੁਖੀ ਨੇ ਮੌਕੇ ’ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਤੇ ਦੋਸ਼ੀ ਟਿੱਪਰ ਡਰਾਈਵਰ ਨੂੰ ਹਿਰਾਸਤ ’ਚ ਲਿਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।