HomePunjabਇਸ ਜ਼ਿਲ੍ਹੇ 'ਚ 3 ਵਾਹਨਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ

ਇਸ ਜ਼ਿਲ੍ਹੇ ‘ਚ 3 ਵਾਹਨਾਂ ਦੀ ਆਪਸ ‘ਚ ਹੋਈ ਭਿਆਨਕ ਟੱਕਰ

ਲੁਧਿਆਣਾ : ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਲੁਧਿਆਣਾ (Ludhiana) ਦੇ ਫਿਰੋਜ਼ਪੁਰ ਰੋਡ (Ferozepur Road) ਦੇ ਐਮ.ਬੀ.ਡੀ. ਮਾਲ ਨੇੜੇ ਪੁਲ ’ਤੇ ਤਿੰਨ ਵਾਹਨ ਆਪਸ ਵਿੱਚ ਟਕਰਾ ਗਏ। ਇਸ ਭਿਆਨਕ ਹਾਦਸੇ ‘ਚ ਕਰੇਟਾ ਕਾਰ ਪਲਟ ਕੇ ਦੂਜੀ ਸੜਕ ‘ਤੇ ਜਾ ਡਿੱਗੀ। ਇਸ ਹਾਦਸੇ ‘ਚ 3 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਦੌਰਾਨ ਵਾਹਨਾਂ ਦੀ ਟੱਕਰ ਦੌਰਾਨ ਸੜਕ ’ਤੇ ਭਾਰੀ ਜਾਮ ਲੱਗ ਗਿਆ, ਜਿਸ ਨੂੰ ਟਰੈਫਿਕ ਪੁਲਿਸ ਨੇ ਮੌਕੇ ’ਤੇ ਹੀ ਹਟਾਇਆ।

ਦੱਸਿਆ ਜਾ ਰਿਹਾ ਹੈ ਕਿ ਇਹ ਭਿਆਨਕ ਹਾਦਸਾ ਵਾਹਨ ਦੀ ਤੇਜ਼ ਰਫਤਾਰ ਕਾਰਨ ਵਾਪਰਿਆ। ਇਸ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਗੱਡੀਆਂ ‘ਚੋਂ ਬਾਹਰ ਕੱਢਿਆ। ਸ਼ੁਕਰ ਹੈ ਕਿ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੌਰਾਨ ਲੈਂਡ ਕਰੂਜ਼ਰ ਕਾਰ ਹੌਲੀ-ਹੌਲੀ ਜਾ ਰਹੀ ਸੀ ਪਰ ਸਾਹਮਣੇ ਤੋਂ ਪਲਟਿਆਂ ਖਾਦੀ ਹੋਈ ਆਈ ਕਰੇਟਾ ਨੇ ਦੋ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments