HomePunjabਲੁਧਿਆਣਾ 'ਚ 4 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ ‘ਚ 4 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ: ਲੁਧਿਆਣਾ (Ludhiana) ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨੰਦ ਲਾਲ ਗਰਗ ਹਜ਼ੂਰੀ ਰੋਡ (Nand Lal Garg Hazuri Road) ‘ਤੇ ਭਿਆਨਕ ਅੱਗ ਲੱਗੀ ਹੈ। ਅੱਗ ਨੇ ਆਪਣਾ ਕਹਿਰ ਧਾਰਨ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ 4 ਮੰਜ਼ਿਲਾ ਇਮਾਰਤ ‘ਚ ਲੱਗੀ।

ਹਜ਼ੂਰੀ ਰੋਡ ‘ਤੇ ਸਥਿਤ ਚਾਰ ਮੰਜ਼ਿਲਾ ਹੌਜ਼ਰੀ ਯੂਨਿਟ ਵਿੱਚ ਲੱਗੀ ਭਿਆਨਕ ਅੱਗ ਨੂੰ ਅੱਗ ਬੁਝਾਊ ਵਿਭਾਗ ਦੀਆਂ ਕਈ ਗੱਡੀਆਂ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੱਸ ਦੇਈਏ ਕਿ ਇਹ ਘਟਨਾ ਅੱਜ ਸਵੇਰੇ 10 ਵਜੇ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments