Homeਦੇਸ਼ਦਿੱਲੀ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 4...

ਦਿੱਲੀ ‘ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ

ਦਿੱਲੀ : ਦਿੱਲੀ (Delhi) ਦੇ ਸ਼ਾਹਦਰਾ (Shahdara) ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਰਾਮ ਨਗਰ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਲੋਕ ਝੁਲਸ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜ਼ਖਮੀਆਂ ਨੂੰ ਇਲਾਜ ਲਈ ਜੀਟੀਬੀ ਹਸਪਤਾਲ ਲਿਜਾਇਆ ਗਿਆ ਹੈ।

ਮਾਡਰਨ ਸ਼ਾਹਦਰਾ ਦੇ ਰਾਮਨਗਰ ਇਲਾਕੇ ਦੀ ਗਲੀ ਨੰਬਰ 26 ‘ਚ ਸਥਿਤ ਚਾਰ ਮੰਜ਼ਿਲਾ ਇਮਾਰਤ ‘ਚ ਸ਼ਾਮ ਸਮੇਂ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਸ਼ਾਮ 6:55 ਵਜੇ ਅੱਗ ‘ਤੇ ਕਾਬੂ ਪਾਇਆ ਗਿਆ। ਇਮਾਰਤ ਦੀ ਹੇਠਲੀ ਮੰਜ਼ਿਲ ‘ਤੇ ਰੱਖੇ ਰਬੜ ਦੇ ਸਾਮਾਨ ਅਤੇ ਰਬੜ ਕੱਟਣ ਵਾਲੀ ਮਸ਼ੀਨ ਨੂੰ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ।

ਮਰਨ ਵਾਲਿਆਂ ਦੀ ਪਛਾਣ ਪ੍ਰਥਮ ਸੋਨੀ (17 ਸਾਲ), ਰਚਨਾ (28 ਸਾਲ), ਗੌਰੀ ਸੋਨੀ (40), ਰੂਹੀ (9 ਮਹੀਨੇ) ਵਜੋਂ ਹੋਈ ਹੈ। ਜਦਕਿ 16 ਸਾਲਾ ਰਾਧਿਕਾ ਅਤੇ 70 ਸਾਲਾ ਪ੍ਰਭਾਵਤੀ ਜ਼ਖਮੀ ਹੋ ਗਏ। ਹਾਦਸੇ ਦੌਰਾਨ ਇਮਾਰਤ ਦੇ ਅੰਦਰ ਇੱਕ ਬੱਚੇ ਸਮੇਤ ਕੁੱਲ ਛੇ ਲੋਕ ਫਸ ਗਏ ਸਨ, ਜਿਨ੍ਹਾਂ ਨੂੰ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਬਚਾਇਆ। ਇਸ ਤੋਂ ਬਾਅਦ ਸਾਰਿਆਂ ਨੂੰ ਇਲਾਜ ਲਈ ਜੀਟੀਬੀ ਹਸਪਤਾਲ ਲਿਜਾਇਆ ਗਿਆ। ਉੱਥੇ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments