HomePunjabਲੁਧਿਆਣਾ 'ਚ ਅੱਜ ਸਵੇਰੇ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ

ਲੁਧਿਆਣਾ ‘ਚ ਅੱਜ ਸਵੇਰੇ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ (Ludhiana district) ਤੋਂ ਹੁਣੇ ਹੁਣੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਬਾਜਵਾ ਨਗਰ ਵਿੱਚ ਅੱਜ ਸਵੇਰੇ ਕਰੀਬ 6 ਵਜੇ ਇੱਕ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ।

ਜਾਣਕਾਰੀ ਅਨੁਸਾਰ ਜਦੋਂ ਫੈਕਟਰੀ ਕੋਲੋਂ ਲੰਘ ਰਹੇ ਰਾਹਗੀਰਾਂ ਨੇ ਅੱਗ ਦੀਆਂ ਲਪਟਾਂ ਦੇਖੀਆਂ ਤਾਂ ਉਨ੍ਹਾਂ ਤੁਰੰਤ ਫੈਕਟਰੀ ਮਾਲਕ ਨੂੰ ਫੋਨ ਕੀਤਾ। ਮਾਲਕ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ 6 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫੈਕਟਰੀ ਵਿੱਚ ਤਿਆਰ ਸਕੂਲ ਡਰੈੱਸ ਅਤੇ ਮਸ਼ੀਨਰੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments