Home ਪੰਜਾਬ ਪਿੰਡ ਕੁੱਤੀਵਾਲ ‘ਚ ਘਰ ਨੂੰ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ...

ਪਿੰਡ ਕੁੱਤੀਵਾਲ ‘ਚ ਘਰ ਨੂੰ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

0

ਰਾਜਾਸਾਂਸੀ : ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਕੁੱਤੀਵਾਲ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ ਦੇ ਘਰ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਘਰ ਦਾ ਕੀਮਤੀ ਸਾਮਾਨ, ਨਕਦੀ ਅਤੇ ਸੋਨੇ ਦੇ ਗਹਿਣਿਆਂ ਸਮੇਤ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਜਾਣਕਾਰੀ ਮੁਤਾਬਕ ਇਹ ਹਾਦਸਾ ਪਿੰਡ ਦੇ ਮੈਂਬਰ ਦਰਸ਼ਨ ਸਿੰਘ ਕੁੱਤੀਵਾਲ ਦੇ ਘਰ ਵਾਪਰਿਆ। ਘਟਨਾ ਸਮੇਂ ਪਰਿਵਾਰਕ ਮੈਂਬਰ ਦਵਾਈ ਲੈਣ ਲਈ ਘਰ ਤੋਂ ਬਾਹਰ ਗਏ ਹੋਏ ਸਨ। ਜਦੋਂ ਉਹ ਦਵਾਈ ਲੈ ਕੇ ਵਾਪਸ ਘਰ ਪਹੁੰਚੇ ਅਤੇ ਬੂਹਾ ਖੋਲ੍ਹਿਆ ਤਾਂ ਅੰਦਰੋਂ ਅੱਗ ਦੀਆਂ ਭਿਆਨਕ ਲਪਟਾਂ ਨਿਕਲ ਰਹੀਆਂ ਸਨ। ਕੁਝ ਹੀ ਸਮੇਂ ਵਿੱਚ ਅੱਗ ਨੇ ਘਰ ਦੇ ਇੱਕ ਹਿੱਸੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਅੱਗ ਇੰਨੀ ਤੇਜ਼ ਸੀ ਕਿ ਕਮਰੇ ਵਿੱਚ ਪਈ ਲੱਕੜ ਦੀ ਅਲਮਾਰੀ ਵਿੱਚ ਰੱਖੀ ਨਕਦੀ ਅਤੇ ਸੋਨੇ ਦੇ ਗਹਿਣਿਆਂ ਤੋਂ ਇਲਾਵਾ ਐਲ.ਸੀ.ਡੀ., ਡਬਲ ਬੈੱਡ ਅਤੇ ਹੋਰ ਘਰੇਲੂ ਸਾਮਾਨ ਵੀ ਅੱਗ ਦੀ ਭੇਟ ਚੜ੍ਹ ਗਿਆ। ਇਸ ਘਟਨਾ ਕਾਰਨ ਪਰਿਵਾਰ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ।

ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ। ਲੋਕਾਂ ਨੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਘਰ ਦਾ ਕਾਫ਼ੀ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ।

ਉੱਥੇ ਹੀ ਪਿੰਡ ਦੇ ਮੌਜੂਦਾ ਸਰਪੰਚ ਜਵਾਲਾ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਦੀ ਤੁਰੰਤ ਮਦਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਘਟਨਾ ਦਾ ਜਾਇਜ਼ਾ ਲੈ ਕੇ ਪਰਿਵਾਰ ਨੂੰ ਹੋਏ ਨੁਕਸਾਨ ਦੇ ਮੁਤਾਬਕ ਬਣਦੀ ਆਰਥਿਕ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਇਸ ਮੁਸ਼ਕਲ ਘੜੀ ਵਿੱਚ ਪਰਿਵਾਰ ਨੂੰ ਕੁਝ ਰਾਹਤ ਮਿਲ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version