ਪਟਿਆਲਾ: ਪਟਿਆਲਾ (Patiala) ਵਿੱਚ ਇੱਕ ਸਕੂਲ ਵੈਨ (school van) ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਐਸ.ਐਸ.ਟੀ ਨਗਰ ਸਥਿਤ ਸਕੂਲ ਵਿੱਚੋਂ ਬੱਚਿਆਂ ਨੂੰ ਲੈਣ ਆਈ ਸਕੂਲ ਵੈਨ ਨੂੰ ਅਚਾਨਕ ਅੱਗ ਲੱਗ ਗਈ। ਇਸ ਕਾਰਨ ਮੌਕੇ ’ਤੇ ਹਫੜਾ-ਦਫੜੀ ਮੱਚ ਗਈ।
ਜਾਣਕਾਰੀ ਮਿਲੀ ਹੈ ਕਿ ਛੁੱਟੀ ਤੋਂ ਬਾਅਦ ਬੱਚੇ ਸਕੂਲ ਵੈਨ ਵਿੱਚ ਸਵਾਰ ਹੋਣ ਜਾ ਰਹੇ ਸਨ। ਜਿਵੇਂ ਹੀ ਬੱਚੇ ਵੈਨ ਵਿੱਚ ਬੈਠੇ ਤਾਂ ਇਸ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਬੱਚਿਆਂ ਦੀ ਮਦਦ ਕੀਤੀ। ਘਟਨਾ ਤੋਂ ਬਾਅਦ ਬੱਚਿਆਂ ਵਿੱਚ ਡਰ ਦਾ ਮਾਹੌਲ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪੇ ਵੀ ਮੌਕੇ ‘ਤੇ ਪਹੁੰਚ ਗਏ।