Home ਦੇਸ਼ ਦਿੱਲੀ ਦੇ ਨਰੇਲਾ ਇੰਡਸਟਰੀਅਲ ਖੇਤਰ ਦੇ ਏ ਬਲਾਕ ’ਚ ਜੁੱਤੀਆਂ ਬਣਾਉਣ ਵਾਲੀ...

ਦਿੱਲੀ ਦੇ ਨਰੇਲਾ ਇੰਡਸਟਰੀਅਲ ਖੇਤਰ ਦੇ ਏ ਬਲਾਕ ’ਚ ਜੁੱਤੀਆਂ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਭਿਆਨਕ ਅੱਗ

0

ਨਵੀਂ ਦਿੱਲੀ : ਦਿੱਲੀ ਦੇ ਨਰੇਲਾ ਇੰਡਸਟਰੀਅਲ ਖੇਤਰ ਦੇ ਏ ਬਲਾਕ ਵਿੱਚ ਸ਼ੁੱਕਰਵਾਰ ਸਵੇਰੇ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਫੈਕਟਰੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਦੀ ਗੰਭੀਰਤਾਂ ਨੂੰ ਦੇਖਦੇ ਹੋਏ ਚਾਰ ਹੋਰ ਗੱਡੀਆਂ ਨੂੰ ਬੁਲਾਇਆ ਲਿਆ ਗਿਆ ਸੀ। ਫਾਇਰ ਵਿਭਾਗ ਦੇ ਮੁਤਾਬਕ ਅੱਗ 7:45 ਵਜੇ ਲੱਗੀ ਹੈ। ਫਾਇਰ ਕਰਮੀ ਹੁਣ ਅੱਗ ਬੁਝਾਉਣ ਵਿੱਚ ਲੱਗੇ ਹੋਏ ਹਨ, ਕਿਸੇਂ ਦੀ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਫੈਕਟਰੀ ਜੁੱਤੀਆਂ ਅਤੇ ਚੱਪਲਾਂ ਬਣਾਉਣ ਦਾ ਕੰਮ ਕਰਦੀ ਹੈ ਅਤੇ ਘਟਨਾ ਸਮੇਂ ਉੱਥੇ ਕਈ ਵਰਕਰ ਕੰਮ ਕਰ ਰਹੇ ਸਨ। ਅੱਗ ਤੇਜ਼ੀ ਨਾਲ ਫੈਲ ਰਹੀ ਸੀ, ਜਿਸ ਕਾਰਨ ਸਥਿਤੀ ਹੋਰ ਵੀ ਵਿਗੜ ਸਕਦੀ ਸੀ। ਹਾਲਾਂਕਿ, ਸਾਰੇ ਮਜ਼ਦੂਰਾਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਿਸ ਨਾਲ ਇੱਕ ਵੱਡੀ ਤਬਾਹੀ ਟਲ ਗਈ। ਅੱਗ ਬੁਝਾਊ ਅਮਲੇ ਨੇ ਅੱਗ ‘ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਅਤੇ ਆਲੇ ਦੁਆਲੇ ਦੀਆਂ ਫੈਕਟਰੀਆਂ ਨੂੰ ਸੁਰੱਖਿਅਤ ਰੱਖਣ ਲਈ ਸਾਵਧਾਨੀ ਦੇ ਉਪਾਅ ਵੀ ਕੀਤੇ ਗਏ।

ਮੌਕੇ ’ਤੇ ਸਥਾਨਕ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਹਨ, ਜੋ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸ਼ੁਰੂਆਤੀ ਅੰਦਾਜ਼ੇ ਅਨੁਸਾਰ ਸ਼ਾਰਟ ਸਰਕਟ ਜਾਂ ਤਕਨੀਕੀ ਖਰਾਬੀ ਦਾ ਲਗਾਇਆ ਜਾ ਰਿਹਾ ਹੈ, ਪਰ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਜਾਂਚ ਤੋਂ ਬਾਅਦ ਹੀ ਕੀਤੀ ਜਾਵੇਗੀ। ਕਿਸੇ ਵੀ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version