Homeਦੇਸ਼ਗ੍ਰੇਟਰ ਨੋਇਡਾ ਵੈਸਟ ’ਚ ਅਚਾਨਕ ਲੱਗੀ ਭਿਆਨਕ ਅੱਗ, 50 ਤੋਂ ਵੱਧ ਝੁੱਗੀਆਂ...

ਗ੍ਰੇਟਰ ਨੋਇਡਾ ਵੈਸਟ ’ਚ ਅਚਾਨਕ ਲੱਗੀ ਭਿਆਨਕ ਅੱਗ, 50 ਤੋਂ ਵੱਧ ਝੁੱਗੀਆਂ ਸੜ ਕੇ ਹੋਇਆ ਸੁਆਹ

ਗ੍ਰੇਟਰ ਨੋਇਡਾ : ਗ੍ਰੇਟਰ ਨੋਇਡਾ ਵੈਸਟ ਵਿੱਚ ਅੱਜ ਸਵੇਰੇ ਝੁੱਗੀ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਨਾਲ ਹੜਕੰਪ ਮਚ ਗਿਆ। ਕੁਝ ਹੀ ਮਿੰਟਾਂ ਵਿੱਚ ਅੱਗ ਨੇ ਭਿਆਨਕ ਰੂਪ ਲੈ ਲਿਆ ਅਤੇ ਲਗਭਗ 50 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਦੇਖਦੇ ਹੀ ਦੇਖਦੇ ਪੂਰਾ ਇਲਾਕਾ ਧੂੰਏਂ ਦੇ ਗੁਬਾਰ ਨਾਲ ਭਰ ਗਿਆ ਅਤੇ ਲੋਕਾਂ ਵਿੱਚ ਭਗਦੜ ਮਚ ਗਈ।

ਐਲ.ਪੀ.ਜੀ. ਸਿਲੰਡਰ ਫਟੇ

ਝੁੱਗੀਆਂ ਵਿੱਚ ਰੱਖੇ ਐਲ.ਪੀ.ਜੀ. ਸਿਲੰਡਰਾਂ ਦੇ ਫਟਣ ਨਾਲ ਧਮਾਕਿਆਂ ਦੀਆਂ ਆਵਾਜ਼ਾਂ ਲਗਾਤਾਰ ਸੁਣਾਈ ਦੇ ਰਹੀਆਂ ਸਨ। ਅੱਗ ਦੀਆਂ ਲਪਟਾਂ ਇੰਨੀਆਂ ਉੱਚੀਆਂ ਸਨ ਕਿ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਇਲਾਕੇ ਦੇ ਲੋਕ ਆਪਣੀ ਜਾਨ ਬਚਾਉਣ ਦੇ ਨਾਲ-ਨਾਲ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਵਿੱਚ ਜੁੱਟ ਗਏ। ਔਰਤਾਂ ਅਤੇ ਬੱਚੇ ਸੜਕਾਂ ‘ਤੇ ਆ ਗਏ, ਕਈ ਲੋਕ ਆਪਣੇ ਸਾਮਾਨ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਝੁਲਸ ਗਏ।

ਦੇਰੀ ਨਾਲ ਪਹੁੰਚੀ ਮਦਦ

ਸਥਾਨਕ ਨਿਵਾਸੀਆਂ ਦਾ ਦੋਸ਼ ਹੈ ਕਿ ਅੱਗ ਲੱਗਣ ਤੋਂ ਲਗਭਗ ਅੱਧੇ ਘੰਟੇ ਬਾਅਦ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਨਹੀਂ ਪਹੁੰਚੀਆਂ। ਇਸ ਦੌਰਾਨ ਵਸਨੀਕਾਂ ਨੇ ਪਾਣੀ ਦੇ ਟੈਂਕਰਾਂ, ਬਾਲਟੀਆਂ ਅਤੇ ਪਾਈਪਾਂ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।

ਕਾਰਨਾਂ ਦੀ ਜਾਂਚ ਜਾਰੀ  

ਅਜੇ ਅੱਗ ਲੱਗਣ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ। ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾਂ ਲੈ ਰਹੇ ਹਨ। ਪਹਿਲੀ ਜਾਂਚ ਵਿੱਚ ਸ਼ਾਰਟ ਸਰਕਟ ਜਾਂ ਸਿਲੰਡਰ ਲੀਕੇਜ ਤੋਂ ਅੱਗ ਲੱਗਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments