HomePunjabਸਮਰਾਲਾ ਨੇੜੇ ਵਾਪਰਿਆ ਭਿਆਨਕ ਹਾਦਸਾ ਸੜਕ, 28 ਸਾਲਾ ਨੌਜਵਾਨ ਦੀ ਮੌਤ

ਸਮਰਾਲਾ ਨੇੜੇ ਵਾਪਰਿਆ ਭਿਆਨਕ ਹਾਦਸਾ ਸੜਕ, 28 ਸਾਲਾ ਨੌਜਵਾਨ ਦੀ ਮੌਤ

ਸਮਰਾਲਾ: ਦੇਰ ਸ਼ਾਮ ਸਮਰਾਲਾ (Samrala) ਨੇੜੇ ਪਿੰਡ ਪਾਲਮਾਜਰਾ ਵਿਖੇ ਸਰਹਿੰਦ ਨਹਿਰ ਦੇ ਰਸਤੇ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਪਿੰਡ ਮੁਸ਼ਕਾਬਾਦ ਦੇ 28 ਸਾਲਾ ਨੌਜਵਾਨ ਗੁਰਿੰਦਰ ਸਿੰਘ ਦੀ ਦਰਦਨਾਕ ਮੌਤ ਹੋ ਗਈ ਹੈ। ਗੁਰਿੰਦਰ ਸਿੰਘ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀ 2 ਸਾਲ ਦੀ ਬੇਟੀ ਹੈ, ਜੋ ਹੁਣ ਆਪਣੇ ਪਿਤਾ ਨੂੰ ਗੁਆ ਚੁੱਕੀ ਹੈ।

ਹਾਦਸੇ ਸਮੇਂ ਗੁਰਿੰਦਰ ਸਿੰਘ ਰਾਤ ਸਾਢੇ 9 ਵਜੇ ਦੇ ਕਰੀਬ ਦੋਰਾਹਾ ਤੋਂ ਨਾੜੀ ਰੋਡ ਰਾਹੀਂ ਆਪਣੇ ਪਿੰਡ ਮੁਸ਼ਕਾਬਾਦ ਨੂੰ ਵਾਪਸ ਆ ਰਿਹਾ ਸੀ ਅਤੇ ਜਿਵੇਂ ਹੀ ਉਹ ਸਮਰਾਲਾ ਦੇ ਪਿੰਡ ਪਾਲਮਾਜਰਾ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸਦੀ ਕਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ।

ਹਾਦਸੇ ਸਮੇਂ ਗੁਰਿੰਦਰ ਸਿੰਘ ਇਕੱਲਾ ਹੀ ਸੀ ਅਤੇ ਮੌਕੇ ਦੀਆਂ ਤਸਵੀਰਾਂ ਦੇਖ ਕੇ ਲੱਗਦਾ ਹੈ ਕਿ ਮ੍ਰਿਤਕ ਨੇ ਆਪਣੇ ਆਪ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੋਵੇਗੀ ਅਤੇ ਬਚਣ ਲਈ ਉਸ ਨੇ ਆਪਣੀ ਕਾਰ ਕੱਚਾ ਰੋਡ ਤੋਂ ਨਹਿਰ ਦੇ ਕੰਢੇ ਲੈ ਲਈ ਪਰ ਟਰੱਕ ਡਰਾਈਵਰ ਦੀ ਅਣਗਹਿਲੀ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ‘ਚ ਗੁਰਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ‘ਚ ਹਫੜਾ-ਦਫੜੀ ਮੱਚ ਗਈ ਅਤੇ ਪਤਨੀ ਤੇ ਮਾਤਾ-ਪਿਤਾ ਸਮੇਤ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments