Homeਦੇਸ਼ਈਸਟਰਨ ਪੈਰੀਫਿਰਲ ਐਕਸਪ੍ਰੈਸ ਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ

ਈਸਟਰਨ ਪੈਰੀਫਿਰਲ ਐਕਸਪ੍ਰੈਸ ਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ

ਨਵੀਂ ਦਿੱਲੀ :  ਦਿੱਲੀ ਨਾਲ ਲੱਗਦੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) ਦੇ ਦਾਦਰੀ ਇਲਾਕੇ ‘ਚ ਈਸਟਰਨ ਪੈਰੀਫੇਰਲ ਐਕਸਪ੍ਰੈੱਸ ਵੇਅ (Eastern Peripheral Expressway) ‘ਤੇ ਐਤਵਾਰ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਜਿੱਥੇ ਇੱਕ ਕ੍ਰੇਟਾ ਕਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨੋਂ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

ਦੱਸ ਦੇਈਏ ਕਿ ਇਹ ਘਟਨਾ ਨੋਇਡਾ ਦੇ ਦਾਦਰੀ ਥਾਣਾ ਖੇਤਰ ਦੀ ਹੈ। ਜਿੱਥੇ ਐਤਵਾਰ ਸਵੇਰੇ ਕ੍ਰੇਟਾ ਕਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਾਰ ‘ਚ ਸਵਾਰ ਤਿੰਨ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ 25 ਜੂਨ ਨੂੰ ਸਵੇਰੇ 4 ਵਜੇ ਦੇ ਕਰੀਬ ਦਾਦਰੀ ਥਾਣਾ ਖੇਤਰ ਦੇ ਅਧੀਨ ਈਸਟਰਨ ਪੈਰੀਫੇਰਲ ਐਕਸਪ੍ਰੈੱਸ ਵੇਅ ‘ਤੇ ਡਾਸਨਾ ਵੱਲ ਜਾ ਰਹੀ ਇਕ ਕਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ ਸੰਜੀਵ (25), ਪਰਾਖਰ (25), ਹਨੀ (22) ਗੰਭੀਰ ਜ਼ਖਮੀ ਹੋ ਗਏ। ਤਿੰਨੋਂ ਬੁਲੰਦਸ਼ਹਿਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਦਾਦਰੀ ਦੇ ਹਸਪਤਾਲ ‘ਚ ਭਰਤੀ ਕਰਵਾਇਆ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments