Home ਦੇਸ਼ ਕਟੜਾ ਦੇ ਸੇਰਲੀ ਪਿੰਡ ਕੋਲ ਵਾਪਰਿਆ ਦਰਦਨਾਕ ਸੜਕ, 3 ਲੋਕਾਂ ਦੀ ਹੋਈ...

ਕਟੜਾ ਦੇ ਸੇਰਲੀ ਪਿੰਡ ਕੋਲ ਵਾਪਰਿਆ ਦਰਦਨਾਕ ਸੜਕ, 3 ਲੋਕਾਂ ਦੀ ਹੋਈ ਮੌਤ

0

ਕਟੜਾ : ਮਾਤਾ ਵੈਸ਼ਨੋ ਦੇਵੀ ਦੇ ਅਧਾਰ ਸ਼ਿਵਿਰ ਕਟੜਾ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਕਟੜਾ ਦੇ ਸੇਰਲੀ ਪਿੰਡ ਕੋਲ ਅੱਜ ਸਵੇਰੇ ਮਾਤਾ ਵੈਸ਼ਨੋ ਦੇਵੀ ਮੰਦਿਰ ਜਾ ਰਹੇ ਦੋ ਸ਼ਰਧਾਲੂਆਂ ਤੋਂ ਇਲਾਵਾ ਆਟੋ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੈਲੀਪੈਡ ਤੋਂ ਕਟੜਾ ਜਾ ਰਹੇ ਇੱਕ ਆਟੋ-ਰਿਕਸ਼ਾ ਅਤੇ ਇੱਕ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

ਅਧਿਕਾਰੀ ਨੇ ਦੱਸਿਆ ਕਿ ਟੱਕਰ ਗੰਭੀਰ ਸੀ, ਜਿਸ ਕਾਰਨ ਮੌਕੇ ‘ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਕਟੜਾ ਦੇ ਮੁੱਖ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਪਛਾਣ ਦਾ ਖੁਲਾਸਾ ਕੀਤਾ ਜਾਵੇਗਾ। ਪੁਲਿਸ ਨੇ ਘਟਨਾ ਦਾ ਨੋਟਿਸ ਲੈ ਲਿਆ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version