Home ਪੰਜਾਬ ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

0

ਬਟਾਲਾ : ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਕਲੇਰ ਖੁਰਦ ਦੇ ਨੇੜੇ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਇੱਕ ਤੇਜ਼ ਰਫ਼ਤਾਰ ਟੂਰਿਸਟ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਦੌਰਾਨ ਬੱਸ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ।

ਜਦਕਿ ਪੰਜ ਯਾਤਰੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਸ ਦੌਰਾਨ ਬੱਸ ਦੇ ਪਿੱਛੇ ਤੋਂ ਆ ਰਹੀਆਂ ਪੰਜ ਗੱਡੀਆਂ ਵੀ ਇੱਕ ਦੂਜੇ ਨਾਲ ਟਕਰਾ ਕੇ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਿਆ। ਘਟਨਾ ਦਾ ਕਾਰਨ ਫਿਲਹਾਲ ਪਤਾ ਨਹੀਂ ਚੱਲ ਸਕਿਆਂ ਹੈ।

ਬੱਸ ਵਿੱਚ ਸਫ਼ਰ ਕਰ ਰਹੇ ਜੰਮੂ ਦੇ ਰਹਿਣ ਵਾਲੇ ਹਰੀਸ਼ ਅਤੇ ਨਿਤੀਸ਼ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਇੱਕ ਨਿੱਜੀ ਕਾਲਜ ਵਿੱਚ ਪੜ੍ਹਦਾ ਹੈ। ਕਾਲਜ ਦੀਆਂ ਪ੍ਰੀਖਿਆਵਾਂ ਖਤਮ ਕਰਨ ਤੋਂ ਬਾਅਦ, ਉਹ ਆਪਣੇ ਅੱਠ ਦੋਸਤਾਂ ਨਾਲ ਅੰਮ੍ਰਿਤਸਰ ਤੋਂ ਜੰਮੂ ਟੂਰਿਸਟ ਬੱਸ ਨੰਬਰ JK 02 DS 8849 ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ।

ਅਸੀਂ ਸਾਰੇ ਦੋਸਤ ਬੱਸ ਦੇ ਪਿੱਛੇ ਬੈਠੇ ਸੀ। ਜਦੋਂ ਬੱਸ ਪਲਟ ਗਈ ਤਾਂ ਅਸੀਂ ਸੁੱਤੇ ਪਏ ਸੀ। ਜਦੋਂ ਅਸੀਂ ਜਾਗੇ, ਤਾਂ ਸਾਨੂੰ ਅਹਿਸਾਸ ਹੋਇਆ ਕਿ ਪਿਛਲੀ ਖਿੜਕੀ ਟੁੱਟ ਗਈ ਸੀ ਅਤੇ ਮੈਂ ਅਤੇ ਮੇਰੇ ਕੁਝ ਦੋਸਤ ਬੱਸ ਵਿੱਚੋਂ ਬਾਹਰ ਡਿੱਗ ਗਏ। ਇਸ ਦੌਰਾਨ ਦੋ ਦੋਸਤਾਂ ਦੀ ਬੱਸ ਪੱਲਟਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ।

ASI ਬਲਜੀਤ ਸਿੰਘ ਨੇ ਦੱਸਿਆ ਕਿ ਸਵੇਰੇ 7 ਵਜੇ ਇੱਕ ਟੂਰਿਸਟ ਬੱਸ ਪਲਟਣ ਨਾਲ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ, ਇਸ ਦੌਰਾਨ ਲਗਭਗ ਅੱਠ ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਬੱਸ ਦੇ ਪਿੱਛੇ ਆ ਰਹੇ ਪੰਜ ਵਾਹਨ ਵੀ ਆਪਸ ਵਿੱਚ ਟਕਰਾ ਗਏ। ਹਾਲਾਂਕਿ, ਇਸ ਘਟਨਾ ਦੌਰਾਨ ਉਨ੍ਹਾਂ ਵਾਹਨਾਂ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ।

NO COMMENTS

LEAVE A REPLY

Please enter your comment!
Please enter your name here

Exit mobile version