ਰੂਪਨਗਰ : ਰੂਪਨਗਰ ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਅਹਿਮਦਪੁਰ ਫਲਾਈਓਵਰ ‘ਤੇ ਬੀਤੀ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਬੁਲੇਟ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਐਸ.ਐਸ.ਐਫ. ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕੀਤੇ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਰਾਤ ਲਗਭਗ 11:25 ਵਜੇ ਇੱਕ ਟ੍ਰੇਲਰ (ਨੰਬਰ HP12F8839) ਤਕਨੀਕੀ ਖਰਾਬੀ ਕਾਰਨ ਫਲਾਈਓਵਰ ‘ਤੇ ਖੜ੍ਹਾ ਸੀ। ਇਸ ਦੌਰਾਨ ਬੁਲੇਟ ਨੌਜਵਾਨ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ। ਬੁਲੇਟ ਸਵਾਰ ਮਨੀ ਮਹਾਦੇਵ ਪੁੱਤਰ ਹਰਪਾਲ ਵਾਸੀ ਪਿੰਡ ਘਨੋਲਾ ਅਤੇ ਹੈਰੀ ਪੁੱਤਰ ਕਰਮਜੀਤ ਵਾਸੀ ਘਨੋਲਾ ਗੰਭੀਰ ਜ਼ਖਮੀ ਹੋ ਗਏ।
ਸੂਚਨਾ ਮਿਲਦੇ ਹੀ ਏਐਸਆਈ ਭੁਪਿੰਦਰ ਸਿੰਘ, ਕਾਂਸਟੇਬਲ ਜਸਵੀਰ ਸਿੰਘ ਅਤੇ ਕਾਂਸਟੇਬਲ ਅਸ਼ੀਸ਼ ਸਿੰਘ ਮੌਕੇ ‘ਤੇ ਪਹੁੰਚੇ। ਜ਼ਖਮੀਆਂ ਨੂੰ ਤੁਰੰਤ ਐਨਐਚਏਆਈ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਰੂਪਨਗਰ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਟਰਾਲਾ ਚਾਲਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
