Homeਦੇਸ਼ਊਧਮਪੁਰ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 15 ਲੋਕਾਂ ਦੀ ਮੌਤ, ਪ੍ਰਧਾਨ ਮੰਤਰੀ...

ਊਧਮਪੁਰ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 15 ਲੋਕਾਂ ਦੀ ਮੌਤ, ਪ੍ਰਧਾਨ ਮੰਤਰੀ ਮੋਦੀ ਨੇ ਮੁਆਵਜ਼ੇ ਦਾ ਕੀਤਾ ਐਲਾਨ

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਵਾਪਰੇ ਦਰਦਨਾਕ ਬੱਸ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਮਨਗਰ ਦੇ ਕਾਗੋਟ ਖੇਤਰ ਵਿੱਚ ਇੱਕ ਯਾਤਰੀ ਬੱਸ ਪਲਟਣ ਨਾਲ 15 ਲੋਕਾਂ ਦੀ ਮੌਤ ਹੋ ਗਈ ਅਤੇ ਜਦਕਿ ਕਈ ਲੋਕ ਜ਼ਖਮੀ ਹੋ ਗਏ। ਹਾਦਸੇ ਦੇ ਬਾਅਦ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ, ਅਤੇ ਜ਼ਖਮੀਆਂ ਦਾ ਨੇੜਲੇ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟ ਕੀਤਾ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।

ਪ੍ਰਿਯੰਕਾ ਗਾਂਧੀ ਨੇ ਵੀ ਭੇਟ ਕੀਤੀ ਸ਼ਰਧਾਂਜਲੀ

ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ ਕਿ ਊਧਮਪੁਰ ਵਿੱਚ ਬੱਸ ਦੇ ਡੂੰਘੀ ਖਾਈ ਵਿੱਚ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਦਾ ਸਮਾਚਾਰ ਬੇਹਦ ਦੁੱਖਦਾਈ ਹੈ। ਉਨ੍ਹਾਂ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਅਤੇ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ, ਨਾਲ ਹੀ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments