Homeਪੰਜਾਬਫਲਾਈਓਵਰ 'ਤੇ ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ

ਫਲਾਈਓਵਰ ‘ਤੇ ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ

ਜਲੰਧਰ : ਲੂੰਮਾ ਪਿੰਡ ਫਲਾਈਓਵਰ ‘ਤੇ ਬੀਤੀ ਦੇਰ ਰਾਤ ਲਗਭਗ 11 ਵਜੇ ਇੱਕ ਤੇਜ਼ ਰਫ਼ਤਾਰ ਕਾਰ ਹਾਦਸਾਗ੍ਰਸਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਅੱਗੇ ਚੱਲ ਰਹੇ ਟਰੱਕ ਦੇ ਹੇਠਾਂ ਆ ਗਈ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕਾਰ ਵਿੱਚ ਸਵਾਰ ਲੋਕ ਜ਼ਖਮੀ ਹੋ ਗਏ। ਹਾਦਸੇ ਇਨ੍ਹਾਂ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਗੱਡੀ ਪੂਰੀ ਤਰ੍ਹਾਂ ਤਬਾਹ ਹੋ ਗਈ।

ਹਾਦਸੇ ਦੇ ਬਾਅਦ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ  ਸੜਕ ਸੁਰੱਖਿਆ ਬਲ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ। ਇਸ ਦੇ ਬਾਅਦ ਵਿੱਚ ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਾਦਸੇ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਕਾਰ ਵਿੱਚ ਸਵਾਰ ਰਾਮਾ ਮੰਡੀ ਇਲਾਕੇ ਦੇ ਵਸਨੀਕ ਦੱਸੇ ਜਾ ਰਹੇ ਹਨ। ਇਸ ਦੌਰਾਨ ਟਰੱਕ ਹਿਮਾਚਲ ਪ੍ਰਦੇਸ਼ ਤੋਂ ਲੁਧਿਆਣਾ ਜਾ ਰਿਹਾ ਸੀ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਕਾਰ ਲੂੰਮਾ ਪਿੰਡ ਫਲਾਈਓਵਰ ਤੋਂ ਹੇਠਾਂ ਉਤਰੀ।

ਕਾਰ ਚਾਲਕ ਦਾ ਕਹਿਣਾ ਹੈ ਕਿ ਟਰੱਕ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ,  ਜਿਸ ਕਾਰਨ ਕਾਰ ਸਿੱਧੀ ਟਰੱਕ ਨਾਲ ਟਕਰਾ ਗਈ। ਟਰੱਕ ਚਾਲਕ ਦਾ ਦਾਅਵਾ ਹੈ ਕਿ ਤਕਨੀਕੀ ਨੁਕਸ ਕਾਰਨ ਉਸਦਾ ਟਰੱਕ ਸੜਕ ਦੇ ਵਿਚਕਾਰ ਰੁਕ ਗਿਆ। ਉਸਨੂੰ ਸੜਕ ਦੇ ਕਿਨਾਰੇ ਟਰੱਕ ਰੋਕਣ ਲਈ ਮਜਬੂਰ ਹੋਣਾ ਪਿਆ। ਮੌਕੇ ‘ਤੇ ਮੌਜੂਦ ਹੋਰ ਲੋਕਾਂ ਨੇ ਕਿਹਾ ਕਿ ਕਾਰ ਚਾਲਕ ਨੇ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜ਼ਿਆਦਾਤਰ ਸੜਕ ਹਾਦਸੇ ਲਾਪਰਵਾਹੀ ਕਾਰਨ ਹੁੰਦੇ ਹਨ, ਇਸ ਲਈ ਡਰਾਈਵਰਾਂ ਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments