Homeਪੰਜਾਬਬਟਾਲਾ ਦੇ ਕਾਦੀਆ ਰੋਡ ਦੇ ਨੇੜੇ ਬੁਲੇਟ ਮੋਟਰਸਾਈਕਲ ਤੇ ਬੱਸ ਦੀ ਹੋਈ...

ਬਟਾਲਾ ਦੇ ਕਾਦੀਆ ਰੋਡ ਦੇ ਨੇੜੇ ਬੁਲੇਟ ਮੋਟਰਸਾਈਕਲ ਤੇ ਬੱਸ ਦੀ ਹੋਈ ਜ਼ਬਰਦਸਤ ਟੱਕਰ, 2 ਲੋਕਾਂ ਦੀ ਹੋਈ ਮੌਤ

ਗੁਰਦਾਸਪੁਰ : ਅੱਜ ਬਟਾਲਾ ਦੇ ਕਾਦੀਆ ਰੋਡ ਦੇ ਨੇੜੇ ਗੁਰਦੁਆਰਾ ਫਲਾਈ ਸਾਹਿਬ ਵਿੱਚ ਇੱਕ ਬੁਲੇਟ ਮੋਟਰਸਾਈਕਲ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਵਾਂ ਨੌਜਵਾਨਾਂ ਦੀ ਮੌਤ ਨਾਲ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਸੋਮਵਾਰ ਸਵੇਰੇ ਸੇਖਵਾਂ ਥਾਣੇ ਅਧੀਨ ਆਉਂਦੇ ਵਡਾਲਾ ਗ੍ਰੰਥੀਆਂ ਵਿੱਚ ਗੁਰਦੁਆਰਾ ਫਲਾਹੀ ਸਾਹਿਬ ਨੇੜੇ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ।

ਜਾਣਕਾਰੀ ਦੇ ਅਨੁਸਾਰ, ਬੁਲੇਟ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ, ਜੈਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਕਾਦੀਆ, ਜਸਪ੍ਰੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਭਮਦੀ, ਥਾਣਾ ਸ੍ਰੀ ਹਰਗੋਬਿੰਦਪੁਰ, ਬੁਲੇਟ ‘ਤੇ ਜਾ ਰਿਹਾ ਸੀ ਕਿ ਅਚਾਨਕ ਸਾਹਮਣੇ ਤੋਂ ਆ ਰਹੀ ਰਾਜਧਾਨੀ ਬੱਸ ਨਾਲ ਉਸਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੇਖਵਾਂ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਪੁਲਿਸ ਨੇ ਬੱਸ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਦੇ ਅਨੁਸਾਰ ਦੋਵੇਂ ਨੌਜਵਾਨ ਗਲੋਬਲ ਇੰਸਟੀਚਿਊਟ ਵਿੱਚ ਪੜ੍ਹ ਰਹੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments