ਜਲੰਧਰ: ਪੰਜਾਬ ਵਿੱਚ ਅੱਜ ਤੋਂ ਮੌਸਮੀ ਹਾਲਾਤਾਂ ਵਿੱਚ ਇੱਕ ਵਾਰ ਫਿਰ ਮਹੱਤਵਪੂਰਨ ਤਬਦੀਲੀ ਦੇਖਣ ਨੂੰ ਮਿਲੇਗੀ। ਅੱਜ ਤੋਂ ਪੰਜਾਬ ਦੇ ਮੌਸਮ ਵਿੱਚ ਬਦਲਾਅ ਹੋਵੇਗਾ । ਮੌਸਮ ਵਿਭਾਗ ਨੇ ਅੱਜ ਤੋਂ 22 ਜੁਲਾਈ ਤੱਕ ਦਾ ਬੜਾ ਅਨੁਮਾਨ ਲਗਾਇਆ ਹੈ । ਭਾਰਤੀ ਮੌਸਮ ਵਿਭਾਗ ਦੇ ਅਨੁਸਾਰ , ਗਰਮੀ ਦੇ ਬਾਅਦ ਰਾਜ ਵਿੱਚ ਭਾਰੀ ਹੋਣ ਦੀ ਸੰਭਾਵਨਾ ਹੈ ।
ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਰਹੇਗਾ। ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। 19 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਬਾਕੀ ਰਾਜ ਲਈ ਕੋਈ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਇਸ ਦੇ ਨਾਲ ਹੀ , 20 ਅਤੇ 21 ਜੁਲਾਈ ਪੰਜਾਬ ਲਈ ਮਹੱਤਵਪੂਰਨ ਦਿਨ ਹੋਣਗੇ। ਮੌਸਮ ਵਿਭਾਗ ਨੇ ਜਲੰਧਰ, ਲੁਧਿਆਣਾ, ਪਟਿਆਲਾ ਅਤੇ ਰੂਪਨਗਰ ਜਿਵੇਂ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਜ਼ਿਲ੍ਹਿਆ ਦੇ ਲਈ ‘ਔਰੇਂਜ ਅਲਰਟ’ ਜਾਰੀ ਕੀਤਾ ਹੈ । ਇਨ੍ਹਾਂ ਖੇਤਰਾਂ ਵਿੱਚ ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ। ਉੱਤਰੀ ਅਤੇ ਪੂਰਬੀ ਪੰਜਾਬ ਵਿੱਚ 22 ਜੁਲਾਈ ਨੂੰ ਪੰਜਵੇਂ ਦਿਨ ਵੀ ਮੀਂਹ ਦਾ ਅਸਰ ਜਾਰੀ ਰਹੇਗਾ , ਜਦੋਂ ਕਿ ਦੱਖਣ-ਪੱਛਮੀ ਪੰਜਾਬ ਵਿੱਚ ਮੌਸਮ ਸਾਫ ਰਹਿਣ ਦੀ ਉਮੀਦ ਹੈ ।
ਮੌਸਮ ਵਿਭਾਗ ਦੀ ਸਲਾਹ
ਮੌਸਮ ਵਿਭਾਗ ਨੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਅਤੇ ਕਿਸਾਨਾਂ ਨੂੰ ਭਾਰੀ ਮੀਂਹ ਨੂੰ ਦੇਖਦੇ ਹੋਏ , ਖਾਸ ਕਰਕੇ 20 ਅਤੇ 21 ਜੁਲਾਈ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ ।












