HomePunjabਬਠਿੰਡਾ 'ਚ ਇੱਕ ਔਰਤ ਨੇ ਝੀਲ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਬਠਿੰਡਾ ‘ਚ ਇੱਕ ਔਰਤ ਨੇ ਝੀਲ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਬਠਿੰਡਾ: ਬਠਿੰਡਾ ਜ਼ਿਲ੍ਹੇ (Bathinda district) ਵਿੱਚ ਇੱਕ ਔਰਤ ਵੱਲੋਂ ਝੀਲ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਪੀਸੀਆਰ, ਐਨਡੀਆਰਐਫ ਦੀ ਟੀਮ ਅਤੇ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ ‘ਤੇ ਪਹੁੰਚ ਗਏ। NDRF ਦੀ ਟੀਮ ਨੇ ਮਹਿਲਾ ਦੀ ਲਾਸ਼ ਨੂੰ ਝੀਲ ‘ਚੋਂ ਬਾਹਰ ਕੱਢਿਆ।

ਇੱਕ ਸਮਾਜ ਸੇਵੀ ਸੰਸਥਾ ਦੇ ਇੱਕ ਵਰਕਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫ਼ੋਨ ਆਇਆ ਸੀ ਕਿ ਜ਼ਿਲ੍ਹੇ ਦੀ ਝੀਲ ਨੰਬਰ 3 ਵਿੱਚ ਇੱਕ ਔਰਤ ਦੀ ਲਾਸ਼ ਤੈਰ ਰਹੀ ਹੈ। ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਐਨ.ਡੀ.ਆਰ.ਐਫ ਦੀ ਮਦਦ ਨਾਲ ਲਾਸ਼ ਨੂੰ ਝੀਲ ‘ਚੋਂ ਬਾਹਰ ਕੱਢਿਆ। ਮ੍ਰਿਤਕ ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ, ਉਸ ਦੀ ਉਮਰ 40-50 ਦੇ ਕਰੀਬ ਜਾਪਦੀ ਹੈ। ਔਰਤ ਵੱਲੋਂ ਚੁੱਕੇ ਗਏ ਇਸ ਖੌਫਨਾਕ ਕਦਮ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments