Homeਪੰਜਾਬਤੇਜ਼ ਰਫ਼ਤਾਰ ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਔਰਤ ਦੀ...

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ ’ਤੇ ਹੀ ਹੋਈ ਮੌਤ

ਝਬਾਲ : ਅੰਮ੍ਰਿਤਸਰ ਰੋਡ ’ਤੇ ਬਾਬਾ ਬੁੱਢਾ ਸਾਹਿਬ ਮੋੜ ਨੇੜੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਠੱਠਾ ਦਾ ਰਹਿਣ ਵਾਲਾ ਦਿਲਬਾਗ ਸਿੰਘ ਆਪਣੀ ਪਤਨੀ ਰਾਜਵੰਤ ਕੌਰ ਨੂੰ ਡਿਊਟੀ ’ਤੇ ਛੱਡਣ ਜਾ ਰਿਹਾ ਸੀ। ਰਾਜਵੰਤ ਕੌਰ ਕੋਟ ਧਰਮ ਚੰਦ ਵਿੱਚ ਆਂਗਣਵਾੜੀ ਵਰਕਰ ਵਜੋਂ ਕੰਮ ਕਰਦੀ ਸੀ। ਜਿਵੇਂ ਹੀ ਉਹ ਬਾਬਾ ਬੁੱਢਾ ਮੋੜ ਤੋਂ ਮੁੜਨ ਲੱਗਾ ਤਾਂ ਅੰਮ੍ਰਿਤਸਰ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ‘ਚ ਰਾਜਵੰਤ ਕੌਰ ਟਰੱਕ ਦੇ ਟਾਇਰ ਹੇਠਾਂ ਆ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦਾ ਪਤੀ ਦਿਲਬਾਗ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਥਾਣਾ ਝਬਾਲ ਦੀ ਪੁਲਿਸ ਦੇ ਦੇਰ ਨਾਲ ਮੌਕੇ ’ਤੇ ਪੁੱਜਣ ਕਾਰਨ ਆਸ-ਪਾਸ ਦੇ ਲੋਕਾਂ ਨੇ ਬਾਬਾ ਬੁੱਢਾ ਮੋੜ ’ਤੇ ਧਰਨਾ ਲਾ ਕੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਥਾਣਾ ਝਬਾਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਆਂਗਣਵਾੜੀ ਵਰਕਰ ਰਾਜਵੰਤ ਕੌਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments