Homeਪੰਜਾਬਰੇਲਵੇ ਲਾਈਨ 'ਤੇ ਟਰੇਨ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ...

ਰੇਲਵੇ ਲਾਈਨ ‘ਤੇ ਟਰੇਨ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਹੋਈ ਮੌਤ

ਜਲੰਧਰ : ਡੀ.ਏ.ਵੀ. ਕਾਲਜ ਸਟੇਸ਼ਨ ਹਾਲਟ ਨੇੜੇ ਰੇਲਵੇ ਲਾਈਨ ‘ਤੇ ਟਰੇਨ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਜੀ.ਆਰ.ਪੀ. ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਨੌਜਵਾਨ ਰੇਲਵੇ ਟ੍ਰੈਕ ਨੇੜੇ ਮੋਬਾਈਲ ‘ਤੇ ਗੱਲ ਕਰ ਰਿਹਾ ਸੀ। ਇਸ ਦੌਰਾਨ ਦੂਜੇ ਪਾਸਿਓਂ ਆ ਰਹੀ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਕੁਮਾਰ ਉਰਫ ਟਿੰਕੂ ਵਾਸੀ ਵਿਜੇਪੁਰ (ਜੰਮੂ) ਵਜੋਂ ਹੋਈ ਹੈ। ਉਹ ਪਿਛਲੇ ਚਾਰ ਸਾਲਾਂ ਤੋਂ ਜਲੰਧਰ ਵਿੱਚ ਰਹਿ ਕੇ ਸਬਜ਼ੀਆਂ ਵੇਚਣ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਮਾਲਕ ਸੌਰਭ ਨੇ ਦੱਸਿਆ ਕਿ ਉਸ ਦੀ ਸਬਜ਼ੀ ਦੀ ਦੁਕਾਨ ਸੀ ਅਤੇ ਸੁਖਵਿੰਦਰ ਪਿਛਲੇ ਚਾਰ ਸਾਲਾਂ ਤੋਂ ਉੱਥੇ ਕੰਮ ਕਰ ਰਿਹਾ ਸੀ।

ਉਹ ਬੀਤੀ ਸ਼ਾਮ ਕਰੀਬ 5.30 ਵਜੇ ਦੁਕਾਨ ਬੰਦ ਕਰਕੇ ਘਰ ਲਈ ਰਵਾਨਾ ਹੋ ਗਿਆ ਸੀ। ਜਦੋਂ ਉਹ ਡੀ.ਏ.ਵੀ. ਹਾਲਟ ਰੇਲਵੇ ਲਾਈਨ ਨੇੜੇ ਪਹੁੰਚਿਆ ਤਾਂ ਉਸ ਦੇ ਮੋਬਾਈਲ ’ਤੇ ਕਿਸੇ ਦਾ ਫੋਨ ਆਇਆ। ਉਹ ਫੋਨ ‘ਤੇ ਗੱਲ ਕਰਦਾ ਹੋਇਆ ਅੱਗੇ ਵਧਦਾ ਰਿਹਾ। ਇਸੇ ਦੌਰਾਨ ਦੂਜੇ ਪਾਸਿਓਂ ਇੱਕ ਟਰੇਨ ਆ ਗਈ। ਆਸ-ਪਾਸ ਮੌਜੂਦ ਲੋਕਾਂ ਨੇ ਉਸ ਨੂੰ ਕਈ ਵਾਰ ਬੁਲਾਇਆ ਪਰ ਉਸ ਨੂੰ ਸੁਣਾਈ ਨਹੀਂ ਦਿੱਤੀ ਅਤੇ ਉਹ ਟਰੇਨ ਦੀ ਲਪੇਟ ‘ਚ ਆ ਗਿਆ। ਹਾਦਸੇ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਦੇ ਨਾਲ ਹੀ ਜੀ.ਆਰ.ਪੀ. ਥਾਣੇ ਦੇ ਹੈੱਡ ਕਾਂਸਟੇਬਲ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਡੀ.ਏ.ਵੀ. ਹਾਲਟ ਰੇਲਵੇ ਲਾਈਨ ‘ਤੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਪੁਲਿਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments