HomePunjabਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਨੂੰ ਮਿਲੀ ਵੱਡੀ ਰਾਹਤ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਨੂੰ ਮਿਲੀ ਵੱਡੀ ਰਾਹਤ

ਪੰਜਾਬ : ਪੈਟਰੋਲ ਅਤੇ ਡੀਜ਼ਲ (Petrol And Diesel) ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਸਮੇਤ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਹੋਈ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਤੱਕ ਦੀ ਕਟੌਤੀ ਕੀਤੀ ਹੈ।

ਇਹ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਲੋਕਾਂ ਨੂੰ ਅੱਜ ਤੋਂ 2 ਰੁਪਏ ਸਸਤਾ ਪੈਟਰੋਲ ਅਤੇ ਡੀਜ਼ਲ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਵਿੱਚ ਪੈਟਰੋਲ ਦੀ ਔਸਤ ਕੀਮਤ 98.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਔਸਤ ਕੀਮਤ 88.71 ਰੁਪਏ ਪ੍ਰਤੀ ਲੀਟਰ ਸੀ। ਅੱਜ ਤੋਂ ਪੈਟਰੋਲ ਅਤੇ ਡੀਜ਼ਲ 2 ਰੁਪਏ ਦੀ ਘੱਟ ਕੀਮਤ ‘ਤੇ ਮਿਲੇਗਾ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਸ਼ਲ ਮੀਡੀਆ ‘ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 2 ਰੁਪਏ ਦੀ ਕਟੌਤੀ ਦੀ ਜਾਣਕਾਰੀ ਸਾਂਝੀ ਕੀਤੀ ਸੀ ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments