Homeਪੰਜਾਬਆਮ ਆਦਮੀ ਪਾਰਟੀ ਨੇ "ਨਸ਼ਾ ਮੁਕਤੀ ਮੋਰਚਾ" ਦੇ ਨਵੇਂ ਅਹੁਦੇਦਾਰਾਂ ਦਾ ਕੀਤਾ...

ਆਮ ਆਦਮੀ ਪਾਰਟੀ ਨੇ “ਨਸ਼ਾ ਮੁਕਤੀ ਮੋਰਚਾ” ਦੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਨੂੰ ਨਸ਼ੇ ਦੀ ਲਾਹਨਤ ਤੋਂ ਮੁਕਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਆਪਣੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਤਹਿਤ “ਨਸ਼ਾ ਮੁਕਤੀ ਮੋਰਚਾ” ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਹ ਨਵ-ਨਿਯੁਕਤ ਅਹੁਦੇਦਾਰ ਸੂਬੇ ਭਰ ਵਿੱਚ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ, ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਜਾਣ ਅਤੇ ਸਰਕਾਰ ਦੇ ਨਸ਼ਾ ਵਿਰੋਧੀ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਣਗੇ।

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ ਦਿੱਤੀ। ਅਮਨ ਅਰੋੜਾ ਨੇ ਕਿਹਾ ਕਿ ਇਹ ਨਿਯੁਕਤੀਆਂ ਨਸ਼ੇ ਦੀ ਲਾਹਨਤ ਵਿਰੁੱਧ ਮੁਹਿੰਮ ਨੂੰ ਇੱਕ ਨਵੀਂ ਦਿਸ਼ਾ ਦੇਣਗੀਆਂ ਅਤੇ ਪੰਜਾਬ ਵਿੱਚ ਇੱਕ ਸਿਹਤਮੰਦ ਅਤੇ ਖੁਸ਼ਹਾਲ ਸਮਾਜ ਬਣਾਉਣ ਦੇ ‘ਆਪ’ ਦੇ ਏਜੰਡੇ ਨੂੰ ਹੋਰ ਮਜ਼ਬੂਤ ​​ਕਰਨਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments