Homeਪੰਜਾਬਆਮ ਆਦਮੀ ਪਾਰਟੀ ਨੇ ਹੁਣ ਤੱਕ 630 ਸੀਟਾਂ 'ਤੇ ਜਿੱਤ ਕੀਤੀ ਦਰਜ

ਆਮ ਆਦਮੀ ਪਾਰਟੀ ਨੇ ਹੁਣ ਤੱਕ 630 ਸੀਟਾਂ ‘ਤੇ ਜਿੱਤ ਕੀਤੀ ਦਰਜ

ਚੰਡੀਗੜ੍ਹ: ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਵਿਰੋਧੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਪਛਾੜਦਿਆਂ ਇੱਕ ਵੱਡੀ ਅਤੇ ਇਤਿਹਾਸਕ ਲੀਡ ਹਾਸਲ ਕੀਤੀ ਹੈ। ‘ਆਪ’ ਦੇ ਇਸ ਜ਼ਬਰਦਸਤ ਪ੍ਰਦਰਸ਼ਨ ਨੇ ਸੂਬੇ ਵਿੱਚ ਪਾਰਟੀ ਦੀ ਸਿਆਸੀ ਪਕੜ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ।

ਸੂਬੇ ਦੇ ਕੁੱਲ 1977 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 630 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ। ਪਾਰਟੀ ਦੇ ਮੁੱਖ ਦਫ਼ਤਰਾਂ ਅਤੇ ਵਰਕਰਾਂ ਵਿੱਚ ਇਸ ਜਿੱਤ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਜਾ ਰਹੀ ਹੈ।

ਇਸ ਦੇ ਨਾਲ ਹੀ , ਕਾਂਗਰਸ ਪਾਰਟੀ 215 ਸੀਟਾਂ ‘ਤੇ ਦੂਜੇ ਸਥਾਨ ‘ਤੇ ਚੱਲ ਰਹੀ ਹੈ । ਅਕਾਲੀ ਦਲ 175 ਸੀਟਾਂ ਨਾਲ ਤੀਜੇ ਸਥਾਨ ‘ਤੇ ਹੈ । ਭਾਜਪਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ 52 ਸੀਟਾਂ ‘ਤੇ ਸਿਮਟ ਗਈ ਹੈ। ਆਜ਼ਾਦ ਉਮੀਦਵਾਰਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਹੁਣ ਤੱਕ 214 ਉਮੀਦਵਾਰਾਂ ਨੇ ਵੱਖ-ਵੱਖ ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments