ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਥਾਵਾਂ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸਕੂਲਾਂ ਤੋਂ ਬਾਅਦ, ਇਹ ਧਮਕੀਆਂ ਹੁਣ ਰਾਜਨੀਤਿਕ ਹਲਕਿਆਂ ਵਿੱਚ ਦਾਖਲ ਹੋ ਗਈਆਂ ਹਨ। ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਦਿਲੀਪ ਪਾਂਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿਲੀਪ ਵੱਲੋਂ ਪੁਲਿਸ ਨੂੰ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ।











