Home ਪੰਜਾਬ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਹੋਇਆ ਦੇਹਾਂਤ

0

ਤਰਨ ਤਾਰਨ : ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਤਰਨ ਤਾਰਨ ਹਲਕੇ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਅੱਜ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਡਾ. ਸੋਹਲ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਸਨ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਵਿਧਾਇਕ ਦਫ਼ਤਰ ਵਿੱਚ ਤਾਇਨਾਤ ਸਟਾਫ਼ ਨੇ ਇਸ ਦੀ ਪੁਸ਼ਟੀ ਕੀਤੀ।

ਦੁੱਖ ਦੇ ਇਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ ਹੈ। ਇਹ ਸੁਣ ਕੇ ਬਹੁਤ ਦੁੱਖ ਹੋਇਆ, ਡਾ. ਸਾਹਬ ਪਾਰਟੀ ਦੇ ਬਹੁਤ ਮਿਹਨਤੀ ਅਤੇ ਜੁਝਾਰੂ ਆਗੂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਉਹ ਪਰਿਵਾਰ ਨਾਲ ਦਿਲੋਂ ਹਮਦਰਦੀ ਰੱਖਦੇ ਹਨ। ਪਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਅਤੇ ਹੋਰਾਂ ਨੂੰ ਹਿੰਮਤ ਦੇਵੇ।

NO COMMENTS

LEAVE A REPLY

Please enter your comment!
Please enter your name here

Exit mobile version