ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਇੱਕ ਵੱਡਾ ਫ਼ੈਸਲਾ ਲੈਦੇਂ ਹੋਏ ਰਜਿੰਦਰ ਗੁਪਤਾ ਨੂੰ ਪੰਜਾਬ ਵਿੱਚ ਖਾਲੀ ਰਾਜ ਸਭਾ ਸੀਟ ਦੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ।ਰਜਿੰਦਰ ਗੁਪਤਾ ਟ੍ਰਾਈਡੈਂਟ ਗਰੁੱਪ ਦੇ ਮਾਲਕ ਹਨ।
ਦੱਸ ਦੇਈਏ ਕਿ ਬੀਤੇ ਦਿਨ ਉਨ੍ਹਾਂ ਨੇ ਪਟਿਆਲਾ ਵਿੱਚ ਕਾਲੀ ਮਾਤਾ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਧਿਆਨ ਦੇਣ ਯੋਗ ਹੈ ਕਿ ਸੰਜੀਵ ਅਰੋੜਾ ਇੱਕ ਸਾਬਕਾ ਰਾਜ ਸਭਾ ਮੈਂਬਰ ਹਨ ਜਿਨ੍ਹਾਂ ਨੇ ਅਸਤੀਫ਼ਾ ਦੇ ਕੇ ਉਪ ਚੋਣ ਲੜੀ ਸੀ ਅਤੇ ਹੁਣ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਹ ਕੈਬਨਿਟ ਮੰਤਰੀ ਹਨ। ਇਸ ਲਈ, ਆਮ ਆਦਮੀ ਪਾਰਟੀ ਨੇ ਹੁਣ ਖਾਲੀ ਹੋਈ ਰਾਜ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
