ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਅਨਿਲ ਠਾਕੁਰ ਨੂੰ ਸੂਬਾ ਪ੍ਰਧਾਨ ਅਤੇ ਡਾ. ਅਨਿਲ ਭਾਰਦਵਾਜ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 10 ਸੂਬਾ ਸਕੱਤਰ ਨਿਯੁਕਤ ਕੀਤੇ ਗਏ ਹਨ। ਸਾਰੇ ਜ਼ਿ ਲ੍ਹਿਆਂ ਦੇ ਵਪਾਰ ਵਿੰਗ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ।














