Homeਪੰਜਾਬਆਪ ਪਾਰਟੀ ਨੇ ਲਗਾਏ 2 ਵਿਧਾਨ ਸਭਾ ਹਲਕਾ ਇੰਚਾਰਜ, ਜਾਣੋ ਕਿਸ-ਕਿਸ ਨੂੰ...

ਆਪ ਪਾਰਟੀ ਨੇ ਲਗਾਏ 2 ਵਿਧਾਨ ਸਭਾ ਹਲਕਾ ਇੰਚਾਰਜ, ਜਾਣੋ ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਆਪ ਪਾਰਟੀ ਵੱਲੋਂ ਪੰਜਾਬ ਦੇ ਦੋ ਵਿਧਾਨ ਸਭਾ ਹਲਕਿਆਂ ਲਈ ਨਵੇਂ ਇੰਚਾਰਜਾਂ ਦਾ ਐਲਾਨ ਕਰਦਿਆਂ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਹੈ।ਦੱਸ ਦਈਏ ਕਿ ਆਪ ਸਰਕਾਰ ਦੇ ਵੱਲੋਂ ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਾਇਆ ਗਿਆ ਹੈ ਜੋ ਕਿ ਪਹਿਲਾਂ ਕਾਂਗਰਸ ਵੱਲੋਂ ਅੰਮ੍ਰਿਤਸਰ ਦੇ ਮੇਅਰ ਰਹਿ ਚੁੱਕੇ ਹਨ।ਇਸ ਹਲਕੇ ਤੋਂ 2022 ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੀਨੀਅਰ ਪੁਲਸ ਅਧਿਕਾਰੀ ਰਹੇ ਕੁੰਵਰ ਵਿਜੈ ਪ੍ਰਤਾਪ ਸਿੰਘ ਜਿੱਤ ਹਾਸਲ ਕਰ ਕੇ ਵਿਧਾਇਕ ਬਣੇ ਸਨ, ਜਿਨ੍ਹਾਂ ਨੂੰ ਪਿਛਲੇ ਦਿਨੀਂ ਪੰਜ ਸਾਲਾਂ ਲਈ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਜਗ੍ਹਾ ਹੁਣ ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਾਇਆ ਗਿਆ ਹੈ।

ਇਸ ਨਾਲ 2027 ’ਚ ਉਨ੍ਹਾਂ ਦੀ ਉਮੀਦਵਾਰੀ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮਜੀਠਾ ਦਾ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਲਗਾਇਆ ਗਿਆ ਹੈ, ਜੋ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਸਾਥੀ ਰਹਿ ਚੁੱਕੇ ਹਨ। ਉਹ ਅੰਮ੍ਰਿਤਸਰ ਦੱਖਣੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ। ਪਿਛਲੇ ਦਿਨੀਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ’ਚ ਉਨ੍ਹਾਂ ਨੇ ਵਿਜੀਲੈਂਸ ਬਿਊਰੋ ਕੋਲ ਆਪਣੇ ਬਿਆਨ ਵੀ ਦਰਜ ਕਰਵਾਏ ਸਨ। ਹੁਣ ਆਮ ਆਦਮੀ ਪਾਰਟੀ ਵੱਲੋਂ ਕਰਮਜੀਤ ਸਿੰਘ ਰਿੰਟੂ ਅਤੇ ਤਲਬੀਰ ਸਿੰਘ ਗਿੱਲ ਨੂੰ ਇੰਚਰਾਜ ਥਾਪਿਆਂ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments