Homeਪੰਜਾਬਦੀਪਕ ਬਾਲੀ ਨੂੰ ‘ਆਪ’ ਨੇ ਸੌਂਪੀ ਜਲੰਧਰ ਛਾਉਣੀ ਦੀ ਕਮਾਨ

ਦੀਪਕ ਬਾਲੀ ਨੂੰ ‘ਆਪ’ ਨੇ ਸੌਂਪੀ ਜਲੰਧਰ ਛਾਉਣੀ ਦੀ ਕਮਾਨ

ਜਲੰਧਰ: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਫ਼ੈਸਲਾ ਲਿਆ ਗਿਆ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਦੀਪਕ ਬਾਲੀ ਨੂੰ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ।

ਇਸ ਨਿਯੁਕਤੀ ਦਾ ਐਲਾਨ ਪਾਰਟੀ ਦੇ ਅਧਿਕਾਰਤ ਪੱਤਰ ਰਾਹੀਂ ਕੀਤਾ ਗਿਆ ਹੈ। ਨਿਯੁਕਤੀ ਪੱਤਰ ’ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖ਼ਤ ਹਨ। ਪਾਰਟੀ ਲੀਡਰਸ਼ਿਪ ਨੇ ਦੀਪਕ ਬਾਲੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪਾਰਟੀ ਵਰਕਰਾਂ ’ਚ ਖੁਸ਼ੀ ਦਾ ਮਾਹੌਲ

ਦੀਪਕ ਬਾਲੀ ਨੂੰ ਜਲੰਧਰ ਛਾਉਣੀ ਹਲਕੇ ਦੀ ਕਮਾਨ ਸੌਂਪੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਨਿਯੁਕਤੀ ਨਾਲ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲ ਸਕਦੀ ਹੈ।

ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ

ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦੀਪਕ ਬਾਲੀ ਨੇ ਪਾਰਟੀ ਦੇ ਕੌਮੀ ਕਨਵੀਨਰ, ਮਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਸਮੁੱਚੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿੱਤ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰਨ ਦਾ ਭਰੋਸਾ ਦਿੱਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments