Home ਪੰਜਾਬ “ਆਪ” ਨੇ ਵਿਧਾਇਕ ਸੁਖਬੀਰ ਸਿੰਘ ਮੈਸਰਖਾਨਾ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

“ਆਪ” ਨੇ ਵਿਧਾਇਕ ਸੁਖਬੀਰ ਸਿੰਘ ਮੈਸਰਖਾਨਾ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

0

ਬਠਿੰਡਾ: ਆਮ ਆਦਮੀ ਪਾਰਟੀ (ਆਪ) ਨੇ ਵਿਧਾਇਕ ਸੁਖਬੀਰ ਸਿੰਘ ਮੈਸਰਖਾਨਾ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਵੱਲੋਂ ਲਾਈਵ ਹੋ ਕੇ ਆਪਣੀ ਹੀ ਪਾਰਟੀ ਦੇ ਪ੍ਰਤੀ ਨਾਰਾਜ਼ਗੀ ਜਤਾਏ ਜਾਣ ਦੇ ਕੁਝ ਹੀ ਸਮਾਂ ਬਾਅਦ ਪਾਰਟੀ ਨੇ ਇਹ ਕਾਰਵਾਈ ਕੀਤੀ ਹੈ ।

ਵਿਧਾਇਕ ਮੈਸਰਖਾਨਾ ਨੇ ਲਾਈਵ ਵੀਡੀਓ ਵਿੱਚ ਇੱਕ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਦਾ ਮੁੱਦਾ ਉਠਾਉਂਦੇ ਹੋਏ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਸਕੂਲਾਂ ਦੀ ਹਾਲਤ ਬਾਰੇ ਸਰਕਾਰ ਅਤੇ ਪਾਰਟੀ ‘ਤੇ ਵੀ ਸਵਾਲ ਚੁੱਕੇ ਸਨ।

ਦੂਜੇ ਪਾਸੇ, ਪਾਰਟੀ ਦਾ ਕਹਿਣਾ ਹੈ ਕਿ ਵਿਧਾਇਕ ਮੈਸਰਖਾਨਾ ਵੱਲੋਂ ਜ਼ਿਕਰ ਕੀਤੇ ਗਏ ਸਕੂਲ ਵਿੱਚ ਪਹਿਲਾਂ ਹੀ 25 ਅਧਿਆਪਕ ਮੌਜੂਦ ਹਨ। ਪਾਰਟੀ ਨੇ ਵਿਧਾਇਕ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਦੋਸ਼ ਪਾਰਟੀ-ਵਿਰੋਧੀ ਸਨ। ਨਤੀਜੇ ਵਜੋਂ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਵਿਧਾਇਕ ਮੈਸਰਖਾਨਾ ਕੈਮਰੇ ‘ਤੇ ਲਾਈਵ ਹੋਏ ਸਨ ਅਤੇ ਭਾਵੁਕ ਹੁੰਦਿਆਂ ਉਨ੍ਹਾਂ ਨੇ ਆਪਣੀ ਹੀ ਪਾਰਟੀ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਇਸ ਤੋਂ ਤੁਰੰਤ ਬਾਅਦ ਹੀ ਪਾਰਟੀ ਵੱਲੋਂ ਉਨ੍ਹਾਂ ਨੂੰ ਬਾਹਰ ਕੱਢਣ ਦੀ ਕਾਰਵਾਈ ਕੀਤੀ ਗਈ।

 

NO COMMENTS

LEAVE A REPLY

Please enter your comment!
Please enter your name here

Exit mobile version