Homeਪੰਜਾਬ'ਆਪ' ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ...

‘ਆਪ’ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪੰਜਾਬ : ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਬੀਤੇ ਦਿਨ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਰਾਜਨੀਤੀ ਤੋਂ ਦੂਰੀ ਬਣਾਉਣ ਦਾ ਐਲਾਨ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਅਨਮੋਲ ਗਗਨ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ , “ਮੇਰਾ ਦਿਲ ਭਾਰੀ ਹੈ, ਪਰ ਮੈਂ ਰਾਜਨੀਤੀ ਛੱਡਣ ਦਾ ਫ਼ੈੈਸਲਾ ਕੀਤਾ ਹੈ। ਮੇਰਾ ਅਸਤੀਫ਼ਾ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਮੈਂ ਬੇਨਤੀ ਕਰਦੀ ਹਾਂ ਕਿ ਇਸਨੂੰ ਸਵੀਕਾਰ ਕੀਤਾ ਜਾਵੇ।” ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਫ਼ੈਸਲਾ ਧਿਆਨ ਨਾਲ ਵਿਚਾਰ ਕਰਨ ਅਤੇ ਨਿੱਜੀ ਕਾਰਨਾਂ ਕਰਕੇ ਲਿਆ ਹੈ।

ਪਾਰਟੀ ਨੂੰ ਸ਼ੁਭਕਾਮਨਾਵਾਂ
ਆਪਣੇ ਭਾਵੁਕ ਸੰਦੇਸ਼ ਵਿੱਚ ਅਨਮੋਲ ਗਗਨ ਮਾਨ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਕਿਹਾ, “ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ ਅਤੇ ਸੂਬੇ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਲੈ ਜਾਵੇਗੀ।”

ਰਾਜਨੀਤੀ ਤੋਂ ਵੱਖ, ਪਰ ਜਨਤਾ ਤੋਂ ਨਹੀਂ
ਹਾਲਾਂਕਿ ਉਨ੍ਹਾਂ ਨੇ ਰਾਜਨੀਤੀ ਤੋਂ ਬ੍ਰੇਕ ਲੈਣ ਦੀ ਗੱਲ ਕੀਤੀ ਹੈ, ਪਰ ਉਨ੍ਹਾਂ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਉਹ ਜਨਤਾ ਨਾਲ ਜੁੜੇ ਰਹਿਣ ਦੀ ਕੋਸ਼ਿਸ਼ ਜਾਰੀ ਰੱਖਣਗੇ। ਤੁਹਾਨੂੰ ਦੱਸ ਦੇਈਏ ਕਿ ਅਨਮੋਲ ਗਗਨ ਮਾਨ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਜਿੱਤ ਕੇ ਪਹਿਲੀ ਵਾਰ ਵਿਧਾਇਕ ਬਣੇ ਅਤੇ ਉਨ੍ਹਾਂ ਨੇ ਰਾਜਨੀਤੀ ਵਿੱਚ ਇਕ ਵੱਖਰੀ ਪਛਾਣ ਬਣਾਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments