Home ਪੰਜਾਬ ‘ਆਪ’ ਵਿਧਾਇਕ ਡਾ. ਚਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

‘ਆਪ’ ਵਿਧਾਇਕ ਡਾ. ਚਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

0

ਪੰਜਾਬ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਸੇ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਇਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਲਿਖਿਆ, ‘‘ਮੈਨੂੰ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਦਿਆਂ ਖੁਸ਼ੀ ਹੋ ਰਹੀ ਹੈ। ਡਾ. ਚਰਨਜੀਤ ਸਿੰਘ ਮੈਡੀਕਲ ਖੇਤਰ ਦੀ ਇੱਕ ਨਾਮਵਰ ਸ਼ਖ਼ਸੀਅਤ ਹਨ। ਮੈਂ ਉਨ੍ਹਾਂ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਅਤੇ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਇਸ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।’’

NO COMMENTS

LEAVE A REPLY

Please enter your comment!
Please enter your name here

Exit mobile version