ਪੰਜਾਬ : ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਫ਼ੈਸਲੇ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਲਾਈਵ ਸਾਂਝਾ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਪਵਿੱਤਰ ਸਰੂਪਾਂ ਨਾਲ ਜੁੜੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨਾਂ ਤੋਂ ਉਹ ਨਾਰਾਜ਼ ਚਲ ਰਹੇ ਸਨ। ਉਨ੍ਹਾਂ ਨੇ ਲਾਈਵ ਪ੍ਰਸਾਰਣ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਕਿ ਰਾਜਾ ਸਾਹਿਬ ਦੇ ਸਨਮਾਨ ਦੇ ਲਈ ਉਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ । ਵਿਧਾਇਕ ਸੁੱਖੀ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਦੇ ਅਹੁਦੇ ਅਤੇ ਚੇਅਰਮੈਨ ਕਨਵੀਨਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।











