Homeਪੰਜਾਬ"ਆਪ" ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

“ਆਪ” ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪਟਿਆਲਾ : ਪੰਜਾਬ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ , ਆਮ ਆਦਮੀ ਪਾਰਟੀ (ਆਪ) ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਰਿਪੋਰਟਾਂ ਅਨੁਸਾਰ, ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਉਨ੍ਹਾਂ ਨੂੰ ਪਟਿਆਲਾ ਲਿਜਾ ਰਹੀ ਹੈ, ਜਿੱਥੇ ਉਨ੍ਹਾ ਨੂੰ ਅਦਾਲਤ ਵਿੱਚ ਪੇਸ਼ ਕਰ ਪੁਲਿਸ ਰਿਮਾਂਡ ਲਿਆ ਜਾਵੇਗਾ।

ਕੀ ਹੈ ਮਾਮਲਾ ?
ਦੱਸ ਦੇਈਏ ਕਿ ਪਠਾਨਮਾਜਰਾ ਵਿਰੁੱਧ 1 ਸਤੰਬਰ, 2025 ਨੂੰ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ਾਂ ਵਿੱਚ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 376, 420 ਅਤੇ 506 ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਉਹ ਕੇਸ ਦਰਜ ਹੋਣ ਤੋਂ ਬਾਅਦ ਤੋਂ ਹੀ ਫਰਾਰ ਸਨ। ਪਠਾਨਮਾਜਰਾ ‘ਤੇ ਅਪਰਾਧਿਕ ਧਮਕੀਆਂ ਦੇਣ ਦੇ ਦੋਸ਼ਾਂ ਤੋਂ ਇਲਾਵਾ ਬਲਾਤਕਾਰ ਅਤੇ ਧੋਖਾਧੜੀ ਦੇ ਗੰਭੀਰ ਦੋਸ਼ ਹਨ।

ਉਹ ਸਤੰਬਰ 2025 ਤੋਂ ਇਸ ਮਾਮਲੇ ਦੇ ਸਬੰਧ ਵਿੱਚ ਫਰਾਰ ਸਨ ਅਤੇ ਪੁਲਿਸ ਉਨ੍ਹਾਂ ਦੀ ਸਰਗਰਮੀ ਨਾਲ ਭਾਲ ਕਰ ਰਹੀ ਸੀ। ਐਫ.ਆਈ.ਆਰ. ਦੇ ਅਨੁਸਾਰ, ਇੱਕ ਔਰਤ – ਜੋ 2013-14 ਦੇ ਸਾਲਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿੱਚ ਆਈ ਸੀ – ਨੇ ਦੋਸ਼ ਲਗਾਇਆ ਹੈ ਕਿ ਪਠਾਨਮਾਜਰਾ ਨੇ ਉਸਨੂੰ ਵਿਆਹ ਦੇ ਝੂਠੇ ਵਾਅਦੇ ਕਰਕੇ ਗੁੰਮਰਾਹ ਕੀਤਾ ਅਤੇ ਉਸਦਾ ਜਿਨਸੀ ਸ਼ੋਸ਼ਣ ਕੀਤਾ। ਔਰਤ ਨੇ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments