Home ਪੰਜਾਬ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ

0

ਪਟਿਆਲਾ : ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੁਲਿਸ ਨੇ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ ਧਾਰਾ 376 ਤਹਿਤ ਇੱਕ ਪੁਰਾਣੇ ਮਾਮਲੇ ਵਿੱਚ ਕੀਤੀ ਗਈ ਹੈ

ਖਾਸ ਗੱਲ ਇਹ ਹੈ ਕਿ ਵਿਧਾਇਕ ਪਠਾਨ ਮਾਜਰਾ ਦੀ ਸੁਰੱਖਿਆ ਸਰਕਾਰ ਨੇ ਬੀਤੇ ਦਿਨ ਹੀ ਵਾਪਸ ਲੈ ਲਈ ਸੀ। ਦੱਸਿਆ ਜਾ ਰਿਹਾ ਹੈ ਕਿ ਪਠਾਨ ਮਾਜਰਾ ਪਿਛਲੇ ਤਿੰਨ-ਚਾਰ ਦਿਨਾਂ ਤੋਂ ਆਪਣੀ ਹੀ ਸਰਕਾਰ ਵਿਰੁੱਧ ਬਿਆਨਬਾਜ਼ੀ ਕਰ ਰਿਹਾ ਸੀ ਅਤੇ ਉਨ੍ਹਾਂ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਲਈ ਸਿੱਧੇ ਤੌਰ ‘ਤੇ ਸਿੰਚਾਈ ਵਿਭਾਗ ਦੇ ਮੁੱਖ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਵਿਧਾਇਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਲਾਕੇ ਵਿੱਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਜੇ ਅਧਿਕਾਰਤ ਬਿਆਨ ਆਉਣਾ ਬਾਕੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version