Home ਪੰਜਾਬ ‘ਆਪ’ ਦੇ ਵਿਧਾਇਕ ਰਮਨ ਅਰੋੜਾ ਨੇ ਆਪਣੀ ਸੁਰੱਖਿਆ ਵਾਪਸ ਕਰਨ ਦੇ ਫ਼ੈਸਲੇ...

‘ਆਪ’ ਦੇ ਵਿਧਾਇਕ ਰਮਨ ਅਰੋੜਾ ਨੇ ਆਪਣੀ ਸੁਰੱਖਿਆ ਵਾਪਸ ਕਰਨ ਦੇ ਫ਼ੈਸਲੇ ਦਾ ਕੀਤਾ ਐਲਾਨ

0

ਪੰਜਾਬ : ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਰਮਨ ਅਰੋੜਾ ਨੇ ਆਪਣੀ ਸੁਰੱਖਿਆ ਵਾਪਸ ਕਰਨ ਦੇ ਫ਼ੈਸਲੇ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਐਲਾਨ ਫੇਸਬੁੱਕ ‘ਤੇ ਇੱਕ ਪੋਸਟ ਰਾਹੀਂ ਸਾਂਝਾ ਕੀਤਾ ਹੈ।

ਇਸ ਪੋਸਟ ਨੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਰਮਨ ਅਰੋੜਾ ਨੇ ਕਿਹਾ ਕਿ ਜਿਸ ਪੁਲਿਸ ਵੱਲੋਂ ਜਲੰਧਰ ਵਿੱਚ ‘ਬਾਲਾਜੀ ਕੀ ਚੌਕੀ’ ਦਾ ਧਾਰਮਿਕ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾ ਰਿਹਾ ਉਹ ਉਸ ਪੁਲਿਸ ਨੂੰ ਆਪਣੇ ਨਾਲ ਨਹੀਂ ਰੱਖਣਾ ਚਾਹੁੰਦੇ ।ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਹ ਹਰ ਸਾਲ ਬਾਲਾਜੀ ਦੀ ਚੌਕੀ ਕਰਵਾਉਂਦੇ ਹਨ ਪਰ ਇਸ ਸਾਲ ਰੰਜਿਸ਼ ਦੇ ਚੱਲਦਿਆਂ ਇਸ ਨੂੰ ਨਹੀਂ ਹੋਣ ਦਿੱਤਾ ਜਾ ਰਿਹਾ ਹੈ ।

ਦੱਸ ਦੇਈਏ ਕਿ 2025 ਵਿੱਚ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦੇ ਦੋਸ਼ਾਂ ਵਿੱਚ ਜਲੰਧਰ ਸੈਂਟਰਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਦੌਰਾਨ, ਉਨ੍ਹਾਂ ਦਾ ਸੁਰੱਖਿਆ ਕਵਰ ਵਾਪਸ ਲੈ ਲਿਆ ਗਿਆ ਸੀ। ਲਗਭਗ ਡੇਢ ਸਾਲ ਬਾਅਦ, ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਗਈ ਅਤੇ ਉਨ੍ਹਾਂ ਨੂੰ ਇੱਕ ਵਾਰ ਫਿਰ ਬੰਦੂਕਧਾਰੀ ਪ੍ਰਦਾਨ ਕੀਤੇ ਗਏ ਸਨ।

NO COMMENTS

LEAVE A REPLY

Please enter your comment!
Please enter your name here

Exit mobile version