ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਜਸਵੀਰ ਸਿੰਘ ਗੜ੍ਹੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ‘ਆਪ’ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਗੜ੍ਹੀ ਫਿਲਹਾਲ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਹਨ ਅਤੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਵੀ ਰਹਿ ਚੁੱਕੇ ਹਨ।
