ਮੋਗਾ : ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 25 ਦੇ ਲਗਭਗ 100 ਪਰਿਵਾਰ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਇਨ੍ਹਾਂ ਪਰਿਵਾਰਾਂ ਨੂੰ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 25 ਦੇ ਲਗਭਗ 100 ਪਰਿਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸਾਡੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਉਹ ਉਨ੍ਹਾਂ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਵਾਰਡ ਦੇ ਅਧੂਰੇ ਕੰਮ, ਜਿਨ੍ਹਾਂ ਬਾਰੇ ਉਕਤ ਪਰਿਵਾਰਾਂ ਨੇ ਅੱਜ ਜਾਣਕਾਰੀ ਦਿੱਤੀ ਹੈ, ਜਲਦੀ ਹੀ ਪੂਰੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਰਹੇਗੀ।











