Homeਪੰਜਾਬਸ੍ਰੀ ਕੀਰਤਪੁਰ ਸਾਹਿਬ ਵਿਖੇ ਅਸਥੀਆਂ ਦਾ ਵਿਸਰਜਨ ਕਰਕੇ ਵਾਪਸ ਪਰਤ ਰਹੇ ਪਰਿਵਾਰ...

ਸ੍ਰੀ ਕੀਰਤਪੁਰ ਸਾਹਿਬ ਵਿਖੇ ਅਸਥੀਆਂ ਦਾ ਵਿਸਰਜਨ ਕਰਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

ਫਤਿਹਗੜ੍ਹ ਸਾਹਿਬ : ਮਾਨਸਾ ਜ਼ਿਲ੍ਹੇ ਦੇ ਪਿੰਡ ਕਾਨਗੜ੍ਹ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਆਪਣੇ ਪਿਤਾ ਰੂਪ ਸਿੰਘ ਦੀਆਂ ਅਸਥੀਆਂ ਦਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸਰਜਨ ਕਰਕੇ ਪਰਿਵਾਰ ਸਮੇਤ ਵਾਪਸ ਆ ਰਿਹਾ ਸੀ। ਅੱਜ ਸਵੇਰੇ ਕਰੀਬ 9:30 ਵਜੇ ਜਦੋਂ ਉਨ੍ਹਾਂ ਦੀ ਕਾਰ ਸਰਹਿੰਦ ਸ਼ਹਿਰ ਦੇ ਰੇਲਵੇ ਫਾਟਕ ਨੇੜੇ ਪੁੱਜੀ ਤਾਂ ਇਕ ਟਿੱਪਰ ਬਰੋਟਾ (ਬੋਹੜ ਦੇ ਦਰੱਖਤ) ਨਾਲ ਜਾ ਟਕਰਾਇਆ। ਟਿੱਪਰ ਨੂੰ ਹਟਾਉਣ ਦੀ ਕੋਸ਼ਿਸ਼ ਦੌਰਾਨ ਬਰੋਟਾ ਹੇਠਾਂ ਤੋਂ ਲੰਘ ਰਹੀ ਕਾਰ ‘ਤੇ ਡਿੱਗ ਗਿਆ। ਹਾਦਸੇ ਸਮੇਂ ਕਾਰ ਵਿੱਚ ਅੱਠ ਦੇ ਕਰੀਬ ਲੋਕ ਸਵਾਰ ਸਨ, ਜੋ ਖੁਸ਼ਕਿਸਮਤੀ ਨਾਲ ਵਾਲ-ਵਾਲ ਬਚ ਗਏ, ਪਰ ਕਾਰ ਨੁਕਸਾਨੀ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਬਰੋਟਾ ਯਾਨੀ ਬੋਹੜ ਦੇ ਦਰੱਖਤ ਹੇਠਾਂ ਦੱਬੀ ਕਾਰ ਨੂੰ ਬਾਹਰ ਕੱਢਿਆ ਗਿਆ। ਹਾਦਸੇ ਕਾਰਨ ਸੜਕ ‘ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਕਾਫੀ ਦੇਰ ਤੱਕ ਜਾਮ ਲੱਗਾ ਰਿਹਾ। ਜ਼ਿਕਰਯੋਗ ਹੈ ਕਿ ਰੇਲਵੇ ਵਿਭਾਗ ਵੱਲੋਂ ਮੁਰੰਮਤ ਦੇ ਕੰਮ ਲਈ ਫਤਿਹਗੜ੍ਹ ਸਾਹਿਬ ਰੇਲਵੇ ਫਾਟਕ ਨੂੰ 24 ਤੋਂ 27 ਸਤੰਬਰ ਤੱਕ ਬੰਦ ਰੱਖਿਆ ਗਿਆ ਹੈ, ਜਿਸ ਕਾਰਨ ਟਰੈਫਿਕ ਨੂੰ ਮੋੜ ਦਿੱਤਾ ਗਿਆ ਅਤੇ ਸੜਕਾਂ ‘ਤੇ ਟਰੈਫਿਕ ਦਾ ਬੋਝ ਵਧ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments