ਲੁਧਿਆਣਾ : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹਰਚਰਨ ਨਗਰ ਚੌਕ ਦੇ ਨੇੜੇ ਇੱਕ ਖਾਲੀ ਪਲਾਟ ਵਿੱਚ ਬੈਠ ਕੇ ਨਸ਼ੇ ਦਾ ਸੇਵਨ ਕਰ ਰਹੇ ਇੱਕ ਮੁਲਜ਼ਮ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਮੌਕੇ ਤੋਂ ਨਸ਼ੇ ਦੇ ਸੇਵਨ ਲਈ ਵਰਤੀ ਜਾਣ ਵਾਲੀ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਵੀ ਬਰਾਮਦ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਜਾਂਚ ਅਧਿਕਾਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸ਼ੰਭੂ ਸ਼ਰਮਾ ਵਜੋਂ ਹੋਈ ਹੈ। ਅਧਿਕਾਰੀ ਅਨੁਸਾਰ ਪੁਲਿਸ ਪਾਰਟੀ ਇਲਾਕੇ ਵਿੱਚ ਰੋਜ਼ਾਨਾ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ।
