HomePunjabਮਾਈਨਿੰਗ ਵਿਰੁੱਧ ਕਾਰਵਾਈ, ਰੇਤ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਕਾਬੂ

ਮਾਈਨਿੰਗ ਵਿਰੁੱਧ ਕਾਰਵਾਈ, ਰੇਤ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਕਾਬੂ

ਫ਼ਿਰੋਜ਼ਪੁਰ : ਥਾਣਾ ਸਦਰ ਫ਼ਿਰੋਜ਼ਪੁਰ (Thana Sadar Ferozepur) ਦੀ ਪੁਲਿਸ ਨੇ ਏ.ਐੱਸ.ਆਈ ਪਵਨ ਕੁਮਾਰ ਦੀ ਅਗਵਾਈ ‘ਚ ਫ਼ਿਰੋਜ਼ਪੁਰ ਦੇ ਪਿੰਡ ਮਾਛੀਵਾੜਾ ਦੇ ਇਲਾਕੇ ‘ਚ ਰੇਤ ਨਾਲ ਭਰੀ ਇਕ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਪਵਨ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਮਾਛੀਵਾੜਾ ਨੇੜੇ ਪੁੱਜੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੁਖਵਿੰਦਰ ਸਿੰਘ ਨਾਮਕ ਵਿਅਕਤੀ ਆਪਣੇ ਖੇਤਾਂ ‘ਚੋਂ ਨਜਾਇਜ਼ ਰੇਤ ਕੱਢ ਕੇ ਅੱਗੇ ਵੇਚ ਰਿਹਾ ਹੈ, ਜੋ ਕਿ ਇਸ ਸਮੇਂ ਰੇਤ ਨਾਲ ਭਰੀ ਟਰੈਕਟਰ ਟਰਾਲੀ ਲੈ ਕੇ ਆ ਰਿਹਾ ਸੀ, ਪੁਲਿਸ ਵੱਲੋਂ ਤੁਰੰਤ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਰੇਤ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਕਾਬੂ ਕਰ ਲਿਆ ਗਿਆ, ਉਸ ਖ਼ਿਲਾਫ਼ ਆਈਪੀਸੀ ਅਤੇ ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments